23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੱਦੀ ਮੱਠਵਾਲੀ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-02-2026
ਬੰਗਾ, 5 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਗੁਰੂ ਰਵਿਦਾਸ ਜੀ ਪੱਦੀ ਮੱਠਵਾਲੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਕਮੇਟੀ ਦੇ ਅਹੁਦੇਦਾਰਾਂ, ਨਗਰ ਨਿਵਾਸੀ ਤੇ ਐਨ. ਆਰ. ਆਈ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਅਰੰਭਤਾ 'ਚ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਕੀਰਤਨੀਏ ਭਾਈ ਹਰਦੀਪਕ ਸਿੰਘ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਤਰ੍ਹਾਂ ਰਾਤ ਵੇਲੇ ਸਜੇ ਦੀਵਾਨ ਵਿੱਚ ਭਾਈ ਰਵਿੰਦਰ ਸਿੰਘ ਜੀ ਜੋਨੀ ਨਾਨਕਸਰ ਠਾਠ ਵਾਲੇ ਅਤੇ ਭਾਈ ਜੋਗਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ | ਇਸ ਦੌਰਾਨ ਸੰਗਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਚੇਅਰਮੈਨ ਮਹਿੰਦਰ ਰਾਮ, ਪ੍ਰਧਾਨ ਚਮਨ ਲਾਲ, ਕੈਸ਼ੀਅਰ ਅਮਰਜੀਤ ਸਾਬਕਾ ਇੰਸਪੈਕਟਰ ਪੰਜਾਬ ਪੁਲਿਸ, ਵਾਈਸ ਪ੍ਰਧਾਨ ਹਰਪ੍ਰੀਤ ਬਾਸ਼ਲ, ਅਮਰਜੀਤ, ਜੀਤਾ ਵਿਰਦੀ, ਹਰਭਜ, ਸੋਮਨਾਥ ਅਤੇ ਸਮੂਹ ਮੈਂਬਰਾਂ ਤੋਂ ਇਲਾਵਾ ਹੋਰ ਸੇਵਾਦਾਰਾਂ 'ਚ ਜੋਤੀ, ਮਨੀ, ਬਿੰਦਰ, ਹੈਰੀ, ਸੋਨਾ, ਰਾਕੇਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁੱਜੋਂ ਵਿਖੇ ਸ਼ਹੀਦ ਤਰਸੇਮ ਲਾਲ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਵਧੀਆ ਪ੍ਰਦਰਸ਼ਨ ਰਿਹਾ <br/> ਅਗਲੀ ਖ਼ਬਰ ਪੰਜਾਬ ਹੋਮਗਾਰਡ ਦੇ ਜਵਾਨ ਤੋਂ ਨਸ਼ੀਲੇ ਪਦਾਰਥ, ਮੋਬਾਈਲ ਤੇ ਹੋਰ ਸਾਮਾਨ ਬਰਾਮਦ
Ad Position 24