23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼ਿਵ ਮੰਦਰ ਫਤਹਿਪੁਰ ਵਿਖੇ ਸ਼ੋਭਾ ਯਾਤਰਾ ਕੱਢੀ

Ad Position 21
No active advertisement
ਅਜੀਤ ਡੈਸਕ 06-02-2026
ਕਾਠਗੜ੍ਹ, 5 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਫਤਹਿਪੁਰ ਦੇ ਸ਼ਿਵ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਰਾਣਾ ਕਰਤਾਰ ਸਿੰਘ ਨੇ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿੱਚ ਫਤਿਹਪੁਰ ਤੋਂ ਟੌਂਸਾ, ਰੈਲ ਮਾਜਰਾ, ਪ੍ਰੇਮ ਨਗਰ ਅਤੇ ਹੋਰ ਕਈ ਪਿੰਡਾਂ ਵਿੱਚੋਂ ਲੰਘਦੀ ਹੋਈ ਵਾਪਸ ਸ਼ਿਵ ਮੰਦਿਰ ਫਤਿਹਪੁਰ ਵਿੱਚ ਸਮਾਪਤ ਹੋਈ | ਰਸਤੇ ਵਿੱਚ ਇਸ ਸ਼ੋਭਾ ਯਾਤਰਾ ਦਾ ਥਾਂ-ਥਾਂ ਭੋਲੇ ਨਾਥ ਜੀ ਦੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਲੱਕੀ ਰਾਣਾ, ਦੀਪੂ ਰਾਣਾ, ਜੌਂਟੀ ਰਾਣਾ, ਲਾਡੀ ਰਾਣਾ, ਚੈਨ ਸਿੰਘ ਰਾਣਾ, ਸੰਜੂ ਰਾਣਾ ਅਤੇ ਸਾਰੇ ਪਿੰਡ ਵਾਸੀ ਸ਼ੋਭਾ ਯਾਤਰਾ 'ਚ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਚੱਕ ਫੁੱਲੂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੀਰਤਨ ਦਰਬਾਰ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਉਪਰੰਤ ਕਰਵਾਇਆ ਸਨਮਾਨ ਸਮਾਗਮ <br/>
Ad Position 24