ਸਮੁੰਦੜਾ, 5 ਫਰਵਰੀ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਗੁਰੂ ਰਵਿਦਾਸ ਸਭਾ ਤੋਂ ਦੁਪਹਿਰ 12 ਵਜੇ ਦੇ ਕਰੀਬ ਸ਼ੁਰੂ ਹੋਇਆ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ 5 ਵਜੇ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਪ੍ਰਸਿੱਧ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸ ਅਤੇ ਵਾਰਾਂ ਗਾਇਨ ਕਰਕੇ ਨਿਹਾਲ ਕੀਤਾ ਗਿਆ | ਇਸ ਮੌਕੇ ਬਾਬਾ ਰੌਸ਼ਨ ਸਿੰਘ ਅਤੇ ਨੌਜਵਾਨਾਂ ਦੇ ਜਥੇ ਵਲੋਂ ਵੀ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਚਾਹ ਪਕੌੜੇ ਅਤੇ ਫਲਾਂ ਦੇ ਲੰਗਰ ਵੀ ਵਰਤਾਏ ਗਏ | ਚੱਕ ਫੁੱਲੂ ਅੱਡੇ 'ਚ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਸੜਕ 'ਤੇ ਬਲਵਿੰਦਰ ਕੁਮਾਰ ਡੱਬ ਸਰਪੰਚ ਘਾਗੋਂ ਗੁਰੂ ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਭਾਈ ਰੌਸ਼ਨ ਸਿੰਘ ਮੁੱਖ ਸੇਵਾਦਾਰ, ਸੂਬੇਦਾਰ ਭਾਰਤ ਸਿੰਘ, ਪਰਵੀਨ ਕੁਮਾਰ, ਹਨੀ ਚੋਪੜਾ, ਮਨੀ ਚੋਪੜਾ, ਗੁਰਪ੍ਰੀਤ ਲੋਈ, ਨੰਬਰਦਾਰ ਪ੍ਰਦੀਪ ਕੁਮਾਰ, ਬਗੀਚਾ ਸਿੰਘ ਸਾਬਕਾ ਸਰਪੰਚ, ਮਾ. ਸੋਹਣ ਸਿੰਘ, ਚਰਨਜੀਤ ਸਿੰਘ, ਰੇਵਲ ਸਿੰਘ ਹਰਜਿੰਦਰ ਸਿੰਘ ਮੰਡੇਰ, ਇੰਸਪੈਕਟਰ ਕੁਲਦੀਪ ਸਿੰਘ, ਕਾਲਾ ਚੱਕ ਫੁੱਲੂ, ਨਿਰਮਲ ਚੰਦ ਵੈਦ, ਗੈਰੀ, ਗੈਵੀ ਢੋਲੀ, ਸਾਹਿਲ ਕੁਮਾਰ, ਸ਼ਿਵ ਕੁਮਾਰ, ਲੱਭੂ ਲੋਈ, ਗੌਰਵ ਲੋਈ, ਵੰਸ਼ ਲੋਈ ਆਦਿ ਹਾਜ਼ਰ ਸਨ |