ਰਾਹੋਂ/ਉਸਮਾਨਪੁਰ, 5 ਫਰਵਰੀ (ਉਂਕਾਰ ਸਿੰਘ ਰਠੌਰ, ਸੰਦੀਪ ਮਝੂਰ)-ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਵਲੋਂ ਨਸ਼ਾ ਵਿਰੋਧੀ ਚਲਾਈ ਮੁਹਿੰਮ ਤਹਿਤ ਬੀਤੀ ਰਾਤ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਇਕ ਨੌਜਵਾਨ ਨੂੰ 20 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ ਨਵਾਂਸ਼ਹਿਰ ਰੋਡ 'ਤੇ ਪਿੰਡ ਛੋਕਰਾਂ ਵੱਲ ਨੂੰ ਜਾਂਦੀ ਸੜਕ 'ਤੇ ਪੁੱਜੀ ਤਾਂ ਇੱਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ | ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸਦੀ ਪਹਿਚਾਣ ਅਵਨੀਤ ਸ਼ਰਮਾ ਪੁੱਤਰ ਰਾਜੂ ਸ਼ਰਮਾ ਵਾਸੀ ਉਸਮਾਨਪੁਰ ਥਾਣਾ ਰਾਹੋਂ ਵਜੋਂ ਹੋਈ ਹੈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ |