23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਢਾਹਾਂ ਕਲੇਰਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-02-2026
ਬੰਗਾ, 5 ਫਰਵਰੀ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਨਰਸਿੰਗ ਵਿਦਿਆਰਥੀਆਂ ਵਲੋਂ ਕੀਤੇ ਗਏ, ਉਪੰਰਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ 'ਚ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀਆਂ ਜਥਿਆਂ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ | ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ | ਇਸ ਗੁਰਮਤਿ ਸਮਾਗਮ 'ਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਨਰਿੰਦਰ ਸਿੰਘ ਸ਼ੇਰਗਿੱਲ ਸੀਨੀਅਰ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਅਜੀਤ ਸਿੰਘ ਥਾਂਦੀ ਕੈਨੇਡਾ, ਬੀਬੀ ਮਨਜੀਤ ਕੌਰ ਥਾਂਦੀ, ਬੀਬੀ ਵਰਿੰਦਰ ਕੌਰ ਥਾਂਦੀ ਬਲਾਚੌਰ, ਦਵਿੰਦਰ ਸਿੰਘ ਢਿੱਲੋਂ ਯੂ.ਐਸ.ਏ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਗੁਰਦੀਪ ਸਿੰਘ ਢਾਹਾਂ, ਚਰਨ ਸਿੰਘ ਗਿੱਲ ਯੂ.ਐਸ.ਏ, ਸੁਰਿੰਦਰ ਸਿੰਘ ਅਟਵਾਲ ਯੂ.ਐਸ.ਏ, ਸੁਖਵੀਰ ਸਿੰਘ ਨੌਰਾ, ਪ੍ਰੌ: ਹਸਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਮੈਡਮ ਵਨੀਤਾ ਚੋਟ ਪਿ੍ੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਰਮਨਦੀਪ ਕੌਰ ਪਿ੍ੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪਿ੍ੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸੇਵਾ ਕਰਮੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਐੱਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਅੰਮਿ੍ਤਸਰ ਤੋਂ ਰਿਪੋਰਟ ਤਲਬ ਅਗਲੀ ਖ਼ਬਰ 12 ਫਰਵਰੀ ਦੀ ਹੜਤਾਲ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਮੀਟਿੰਗ
Ad Position 24