ਨਵਾਂਸ਼ਹਿਰ, 20 ਫਰਵਰੀ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਯੂਥ ਵਿੰਗ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕੀਤਾ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਹਨਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਦੀ ਕੁਰਬਾਨੀ ਨੇ ਨੌਜਵਾਨਾਂ 'ਚ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਵੱਖਰਾ ਜੋਸ਼ ਭਰਿਆ | ਉਹਨਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਇਸ ਅਸਥਾਨ ਤੋਂ ਸਹੁੰ ਚੁੱਕ ਸਮਾਗਮ ਕਰਕੇ ਸ਼ੁਰੂਆਤ ਕੀਤੀ ਸੀ | ਉਨ੍ਹਾਂ ਆਖਿਆ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ, ਚੰਗੀ ਸਿੱਖਿਆ ਦੇਣਾ ਸਾਡਾ ਮੁੱਢਲਾ ਫਰਜ਼ ਹੈ | ਉਨ੍ਹਾਂ ਆਖਿਆ ਕਿ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨ ਲਈ ਪਾਰਟੀ ਵਲੋਂ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਸਿਹਤ ਖੇਤਰ ਨੂੰ ਉੱਚਾ ਚੁੱਕਣ ਲਈ 10 ਲੱਖ ਤੱਕ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ | ਜਿਸ ਨਾਲ ਹਰ ਵਿਅਕਤੀ ਦਾ ਲੋੜੀਂਦਾ ਇਲਾਜ ਮੁਫਤ ਹੋ ਸਕੇਗਾ | ਗੋਲਡੀ ਨੇ ਆਖਿਆ ਕਿ ਅਸੀਂ ਹਰ ਹਾਲਤ 'ਚ ਰਾਜ 'ਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਕੇ ਹੀ ਸਾਹ ਲਵਾਂਗੇ | ਜੈ ਕਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਪਰਮਿੰਦਰ ਸਿੰਘ ਗੋਲਡੀ ਦੀ ਮਿਹਨਤ ਸਦਕਾ ਉਨ੍ਹਾਂ ਨੂੰ ਪਾਰਟੀ ਨੇ ਵੱਡਾ ਮਾਣ ਬਖਸ਼ਿਆ ਹੈ | ਉਨ੍ਹਾਂ ਆਖਿਆ ਕਿ ਗੋਲਡੀ ਦੇ ਆਉਣ ਨਾਲ ਯੂਥ ਵਿੰਗ ਹੋਰ ਮਜਬੂਤ ਹੋਵੇਗਾ | ਇਸ ਮੌਕੇ ਕੁਲਜੀਤ ਸਿੰਘ ਸਰਹਾਲ ਇੰਚਾਰਜ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਜਸਪ੍ਰੀਤ ਸਿੰਘ ਰੌਬੀ ਕੰਗ ਸੀਨੀਅਰ ਆਗੂ, ਸਾਬੀ ਕੁਲਥਮ, ਗਗਨ ਅਗਨੀਹੋਤਰੀ, ਲੱਕੀ ਲੱਧੜ, ਦਲਜੀਤ ਦੁਸਾਂਝ, ਚਰਨਜੀਤ ਸਿੰਘ ਚੰਨੀ, ਜਗਜੀਤ ਸਿੰਘ ਸੋਢੀ, ਦਲਜੀਤ ਸਿੰਘ ਘਰਾਚੋ, ਰੂਬੀ ਉੱਪਲ, ਤੇ ਹੋਰ ਆਗੂ ਹਾਜ਼ਰ ਸਨ |