09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਦਿਲੀ ਨੂੰ ਵਪਾਰ ਵਿੰਗ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਹਾਈਕਮਾਨ ਦਾ ਧੰਨਵਾਦ-ਹਨੀ ਟੌਂਸਾ

Ad Position 21
No active advertisement
ਅਜੀਤ ਡੈਸਕ 21-02-2026
ਬਲਾਚੌਰ/ਕਾਠਗੜ੍ਹ, 20 ਫਰਵਰੀ (ਦੀਦਾਰ ਸਿੰਘ ਬਲਾਚੌਰੀਆ, ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿਲੀ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਵਿੱਚ ਸ਼ਾਮਲ ਕਰਨ 'ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਐਨ. ਕੇ ਸ਼ਰਮਾ ਦਾ ਧੰਨਵਾਦ ਕਰਦਿਆਂ ਹਲਕਾ ਬਲਾਚੌਰ ਦੇ ਸਰਗਰਮ ਅਤੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਨੀ ਟੌਂਸਾ ਨੇ ਦੱਸਿਆ ਕਿ ਦਿਲਾਵਰ ਸਿੰਘ ਦਿਲੀ ਜਿੱਥੇ ਇੱਕ ਸਫਲ ਕਾਰੋਬਾਰੀ ਹਨ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਜੋ ਸਮੇਂ- ਸਮੇਂ 'ਤੇ ਪਾਰਟੀ ਵਲੋਂ ਮਿਲੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸਰਗਰਮ ਰਹਿੰਦੇ ਹਨ | ਉਹਨਾਂ ਨੂੰ ਇਹ ਮਿਲੀ ਜ਼ਿੰਮੇਵਾਰੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਹਨੀ ਟੌਂਸਾ ਨੇ ਕਿਹਾ ਕਿ ਉਮੀਦ ਕਰਦੇ ਹਾਂ ਦਿਲਾਵਰ ਸਿੰਘ ਦਿਲੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰ ਦੇਣਗੇ | ਅੰਤ ਵਿੱਚ ਉਨ੍ਹਾਂ ਨੇ ਹਾਈਕਮਾਨ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਸੁੱਖੀ ਨੇ ਪਿੰਡਾਂ 'ਚ ਖੇਡ ਮੈਦਾਨਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾਈ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ
Ad Position 24