ਬੰਗਾ, 20 ਫਰਵਰੀ (ਧਰਮਵੀਰ ਪਾਲ)-ਹਲਕਾ ਬੰਗਾ ਦੇ ਵਿਧਾਇਕ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਖੇਡ ਗਰਾਊਾਡਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ | ਜਿਸ ਵਿੱਚ ਪਿੰਡ ਸਕੋਹਪੁਰ ਵਿਖੇ 32.82 ਲੱਖ, ਕਮਾਮ ਵਿਖੇ 22.31 ਲੱਖ ਅਤੇ ਮੀਰਪੁਰ ਲੱਖਾ ਵਿਖੇ 45.64 ਲੱਖ ਦੀ ਲਾਗਤ ਨਾਲ ਤਿਆਰ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਢਾਂਚੇ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਐਮ.ਐਲ.ਏ ਡਾ. ਸੁੱਖੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਪਿੰਡਾਂ ਵਿੱਚ ਖੇਡਾਂ ਦੀ ਨਵੀਂ ਲਹਿਰ ਲਿਆਵੇਗਾ | ਵਿਧਾਇਕ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਸਮੂਹ ਵਿਕਾਸ ਲਈ ਇਸ ਤਰ੍ਹਾਂ ਦੇ ਲੋਕ-ਹਿੱਤ ਕਾਰਜ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਐਸ.ਡੀ.ਓ ਮਦਨ ਲਾਲ ਪੰਚਾਇਤੀ ਰਾਜ ਨਵਾਂਸ਼ਹਿਰ, ਸੋਹਨ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ ਬੰਗਾ, ਰਾਕੇਸ਼ ਕੁਮਾਰ ਜੇ.ਈ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਸੰਮਤੀ ਮੈਂਬਰ, ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |