09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 21-02-2026
ਔੜ/ਝਿੰਗੜਾਂ, 20 ਫਰਵਰੀ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਤੇ ਭਾਵਪੂਰਨ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਜਿਥੇ ਆਪਣੇ ਮਾਤਾ-ਪਿਤਾ ਦਾ ਧੰਨਵਾਦ ਕੀਤਾ, ਉਥੇ ਅਧਿਆਪਕ ਤੇ ਮੈਨੇਜਮੈਂਟ ਦੇ ਵਧੀਆ ਅਤੇ ਉਸਾਰੂ ਮਾਹੌਲ 'ਚ ਸਖਤ ਮਿਹਨਤ ਨਾਲ ਵਿਦਿਆ ਪ੍ਰਾਪਤੀ ਦੇ ਯਤਨਾਂ ਦੀ ਪ੍ਰਸੰਸਾ ਕਰਦੇ ਹੋਏ ਆਪਣੇ ਅਧਿਆਪਕਾਂ ਦਾ ਸ਼ਾਨਦਾਰ ਢੰਗ ਨਾਲ ਤੋਹਫੇ ਦੇ ਕੇ ਸਨਮਾਨ ਕੀਤਾ ਗਿਆ | ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਕਵਿਤਾ ਗੀਤਾਂ ਤੇ ਭਾਸ਼ਣਾਂ ਵਿਚ ਪ੍ਰਗਟ ਕੀਤਾ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇ ਕੇ ਸ਼ਾਨਦਾਰ ਤੋਹਫੇ ਦਿੱਤੇ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਸੋਲੈ, ਡਾਂਸ, ਭੰਗੜਾ, ਗਿੱਧਾ ਲੋਕ ਗੀਤ ਦੀ ਸ਼ਾਨਦਾਰੀ ਪੇਸ਼ਕਾਰੀ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਮੈਨੇਜਰ ਕਮਲਜੀਤ ਸਿੰਘ ਗਰਚਾ, ਜਸਵਿੰਦਰ ਕੌਰ, ਇਕਬਾਲ ਕੌਰ, ਸੁਖਵਿੰਦਰ ਕੌਰ, ਨਰਿੰਦਰ ਪਾਲ, ਮਮਤਾ ਰਾਣੀ, ਅਜੈ ਕੁਮਾਰ, ਸੀਮਾ ਰਾਣੀ, ਗੁਰਪ੍ਰੀਤ ਸਿੰਘ, ਨਿਰਮਲ ਸੈਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁਸ਼ਤੀ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਡਾ. ਸੁੱਖੀ ਨੇ ਪਿੰਡਾਂ 'ਚ ਖੇਡ ਮੈਦਾਨਾਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ
Ad Position 24