09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਦੂਰ ਰਹਿ ਕੇ ਜ਼ਿੰਦਗੀ ਹੀਰਾ ਬਣਾ ਸਕਦੀ-ਬਾਬਾ ਜਸਦੀਪ ਸਿੰਘ

Ad Position 21
No active advertisement
ਅਜੀਤ ਡੈਸਕ 21-02-2026
ਬੰਗਾ, 20 ਫਰਵਰੀ (ਕੁਲਦੀਪ ਸਿੰਘ ਪਾਬਲਾ)-ਨਸ਼ਿਆਂ ਵਿੱਚ ਪੈ ਕੇ ਨੌਜਵਾਨੀ ਦੀ ਜ਼ਿੰਦਗੀ ਨਰਕ ਬਣ ਜਾਂਦੀ ਹੈ | ਇਸ ਲਈ ਖੇਡਾਂ ਵੱਲ ਧਿਆਨ ਦੇਣ ਨਾਲ ਜਿੱਥੇ ਸਰੀਰਕ ਤੰਦਰੁਸਤੀ ਕਾਇਮ ਰਹਿੰਦੀ ਹੈ ਉੱਥੇ ਹੀ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਨੌਜਵਾਨਾਂ ਦੀ ਨਰਕ ਭਰੀ ਜ਼ਿੰਦਗੀ ਹੀਰਾ ਬਣ ਜਾਂਦੀ ਹੈ | ਇਹ ਪ੍ਰਗਟਾਵਾ ਬਾਬਾ ਜਵਾਹਰ ਸਿੰਘ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਮੰਗਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੌਤ ਰੂਪੀ ਘੁਣ ਨੇ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ ਜੋ ਕਿ ਇੱਕ ਗੰਭੀਰ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ | ਬਾਬਾ ਜਸਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਤਾਂ ਹੀ ਹੋ ਸਕਦਾ ਹੈ ਜਿੰਨਾ ਚਿਰ ਅਸੀਂ ਸਾਰੇ ਰਲ ਮਿਲ ਕੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਸਰਕਾਰ ਵਲੋਂ ਲੜੀ ਜਾਂਦੀ ਲੜਾਈ ਦਾ ਡੱਟ ਕੇ ਸਾਥ ਦਈਏ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਖੇਡਾਂ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ | ਇਸ ਮੌਕੇ ਬਾਬਾ ਜਸਦੀਪ ਸਿੰਘ ਮੰਗਾ ਦਾ ਸਪੁੱਤਰ ਯੁਵਰਾਜ ਸਿੰਘ ਨਾਲ ਪਤਵੰਤੇ ਸੱਜਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਜਨਕ ਰਾਜ ਝੰਡੇਰ ਨੇ ਆਪਣਾ ਜਨਮ ਦਿਨ ਬੱਚਿਆਂ ਸੰਗ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਧੀਰਜ ਮੱਕੜ ਦੇ ਜਨਮ ਦਿਨ 'ਤੇ ਕੰਬਲ ਵੰਡੇ
Ad Position 24