29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਾ. ਅਮਨਦੀਪ ਵਲੋਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-02-2026
ਨਵਾਂਸ਼ਹਿਰ, 21 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵਲੋ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ 'ਚ 14 ਮਾਰਚ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 14 ਮਾਰਚ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ.ਭ.ਸ ਨਗਰ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕਦਾ ਹੈ
Ad Position 22
No active advertisement
ਪਿਛਲੀ ਖ਼ਬਰ ਆਇਲੈਟਸ ਅਤੇ ਪੀ.ਟੀ.ਈ 'ਚ ਰਜਿਸਟ੍ਰੇਸ਼ਨ ਕਰਨ ਵਾਲੇ ਬੱਚੇ ਪਾ ਸਕਦੇ ਹਨ ਫੀਸ 'ਚ ਭਾਰੀ ਛੂਟ-ਕਨਵਰ ਅਰੋੜਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ
Ad Position 24