ਬਲਾਚੌਰ, 21 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਨੌਜਵਾਨ ਆਈਜ਼ ਸਰਜਨ ਡਾ. ਅਕਸ਼ੈ ਠਾਕੁਰ ਨੇ ਬਤੌਰ ਆਈਜ਼ ਸਸਪੈਸ਼ਲਿਟਸ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਅਹੁਦਾ ਸੰਭਾਲ ਲਿਆ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ (ਐਸ/ਡੀ) ਹਸਪਤਾਲ ਬਲਾਚੌਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ ਅੱਖ ਰੋਗ ਮਾਹਿਰ ਡਾ. ਅਕਸ਼ੈ ਠਾਕੁਰ ਨੂੰ ਅਹੁਦਾ ਸੰਭਾਲਣ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਕਸ਼ੈ ਠਾਕੁਰ ਨੇ ਪੰਜਾਬ ਸਰਕਾਰ ਅਤੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਮੇਂ-ਸਮੇਂ ਸਿਰ ਜਰੂਰ ਜਾਂਚ ਕਰਾਉਣੀ ਚਾਹੀਦੀ ਹੈ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਸਾਡੀਆਂ ਅੱਖਾਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ |