30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਕਾਰੀ ਸਮਾਰਟ ਸਕੂਲ ਔੜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 22-02-2026
ਔੜ, 21 ਫਰਵਰੀ (ਗੁਰਨਾਮ ਸਿੰਘ ਸੈਣੀ)-ਸਿਵਲ ਜੱਜ (ਸੀਨੀਅਰ ਡਵੀਜਨ) ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਔੜ ਵਿਖੇ ਕਰਵਾਇਆ ਗਿਆ | ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਤੇ ਸਿਮਰਨਜੀਤ ਕੌਰ ਆਦਿ ਦੀ ਟੀਮ ਵਲੋਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸੈਮੀਨਾਰ ਦੇ ਅੰਤ ਵਿੱਚ ਸਕੂਲ ਮੁਖੀ ਵਲੋਂ ਬੱਚਿਆਂ ਨੂੰ ਅਪੀਲ ਕੀਤੀ ਕਿ ਤੁਸੀ ਆਪਣੇ-ਆਪਣੇ ਘਰ ਜਾ ਕੇ ਮਾਪਿਆਂ ਨੂੰ ਇਸ ਸੈਮੀਨਾਰ ਬਾਰੇ ਦੱਸਣਾ ਹੈ | ਇਸ ਮੌਕੇ ਸਮੂਹ ਸਕੂਲ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਅਹੁਦੇਦਾਰ, ਵਿਦਿਆਰਥੀ, ਮਾਪੇ ਤੇ ਮਿਡ-ਡੇ-ਮੀਲ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਵਾਤਾਵਰਨ ਸਾਫ-ਸੁਥਰਾ ਕਰਨ ਲਈ ਮੁਫ਼ਤ ਬੂਟੇ ਵੰਡਣ ਦਾ ਕਾਰਜ ਮੇਰੇ ਆਖਰੀ ਸਾਹ ਤੱਕ ਜਾਰੀ ਰਹੇਗਾ-ਇੰਜੀ. ਬੀਸਲਾ... ਅਗਲੀ ਖ਼ਬਰ ਡਾ. ਅਕਸ਼ੈ ਠਾਕੁਰ ਆਈਜ਼ ਸਪੈਸ਼ਲਿਟਸ ਨੇ ਬਲਾਚੌਰ ਹਸਪਤਾਲ ਵਿਖੇ ਅਹੁਦਾ ਸੰਭਾਲਿਆ
Ad Position 24