30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਹੋਂ ਲੜਕੀਆਂ ਦੇ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 22-02-2026
ਰਾਹੋਂ, 21 ਫਰਵਰੀ (ਉਂਕਾਰ ਸਿੰਘ ਰਾਠੋਰ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਲੜਕੀਆਂ ਵਿਖੇ ਵਿਦਿਆਰਥਣਾਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ 'ਚ ਸਪੋਰਟਸ ਮੀਟ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਲੌਂਗ ਜੰਪ ਅਤੇ 100 ਮੀਟਰ ਦੌੜ ਵਿੱਚ ਰੱਜੋ, ਨਗ਼ਮਾ ਅਤੇ ਰੀਨਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਯੋਗ ਦੇ ਮੁਕਾਬਲਿਆਂ ਵਿੱਚ ਹਰਮਨ ਪ੍ਰੀਤ, ਰਿਤਿਕਾ ਅਤੇ ਨਵਨੂਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਬੈਡਮਿੰਟਨ ਦੇ ਸਿੰਗਲ ਮੁਕਾਬਲੇ 'ਚ ਵਿਕਾਸ, ਵੰਸ਼ਿਕਾ ਅਤੇ ਦਿਲਜੋਤ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸ਼ੋਰਟ ਪੁੱਟ ਮੁਕਾਬਲਿਆਂ ਵਿੱਚ ਸਵਾਤੀ, ਨਗ਼ਮਾ ਤੇ ਰੀਨਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਜੈਵਲਿਨ ਥਰੋ ਮੁਕਾਬਲੇ ਵਿੱਚ ਸਪਨਾ, ਨਗ਼ਮਾ ਅਤੇ ਸਵਾਤੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਵਸ਼ੂ, ਕਰਾਟੇ ਅਤੇ ਕਿੱਕ ਬਾਕਸਿੰਗ ਵਿੱਚ ਬੈੱਸਟ ਪਲੇਅਰ ਚੁਣੇ ਗਏ, ਜਿਸ ਵਿੱਚ ਰੀਨਾ ਨੇ ਵੂਸ਼ੂ ਖੇਡ, ਅਮਨਦੀਪ ਕੌਰ ਨੇ ਕਰਾਟੇ ਅਤੇ ਪ੍ਰਭਲੀਨ ਕੌਰ ਨੇ ਕਿੱਕ ਬਾਕਸਿੰਗ ਮੁਕਾਬਲੇ 'ਚ ਇਨਾਮ ਜਿੱਤੇ | ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਮੋਮੈਂਟੋ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਕੌਰ, ਸਤਨਾਮ ਸਿੰਘ, ਗੁਰਸ਼ਰਨ ਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸਤਿੰਦਰ ਕੌਰ, ਗਗਨਪ੍ਰੀਤ ਕੌਰ, ਬਲਦੇਵ ਕਿ੍ਸ਼ਨ, ਹਰਜੀਤ ਕੌਰ, ਮਨਜੀਤ ਕੌਰ, ਰੇਨੂੰ, ਰਣਜੀਤ ਕੌਰ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਨੀਲਮ ਰਾਣੀ, ਕਮਲਦੀਪ, ਜਸਵਿੰਦਰ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਜਸਵੀਰ ਰਾਜ, ਨਿਧੀ ਉੱਮਟ, ਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਰਜਿੰਦਰ ਨਾਥ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਹੀਓਾ ਵਿੱਚ ਮਾਤ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਦਾ ਵਾਤਾਵਰਨ ਸਾਫ-ਸੁਥਰਾ ਕਰਨ ਲਈ ਮੁਫ਼ਤ ਬੂਟੇ ਵੰਡਣ ਦਾ ਕਾਰਜ ਮੇਰੇ ਆਖਰੀ ਸਾਹ ਤੱਕ ਜਾਰੀ ਰਹੇਗਾ-ਇੰਜੀ. ਬੀਸਲਾ...
Ad Position 24