30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 22-02-2026
ਨਵਾਂਸ਼ਹਿਰ, 21 ਫਰਵਰੀ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਪ੍ਰੈੱਸ ਬਿਆਨ ਰਾਹੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਾਦ ਦੀ ਹਾਈ ਕੋਰਟ ਤੋਂ ਜ਼ਮਾਨਤ ਹੋਣ 'ਤੇ ਵੀ ਕੱਲ੍ਹ ਰਾਤ ਅਤੇ ਅੱਜ ਸਵੇਰੇ ਗਿ੍ਫ਼ਤਾਰ ਕੀਤੇ ਆਗੂ ਅਤੇ ਵਰਕਰਾਂ ਦੀ ਰਿਹਾਈ ਲਈ ਚੱਲ ਰਹੇ ਧਰਨੇ ਵਿਚ ਕਿਸਾਨਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਤੋਂ ਪੁਲਿਸ ਵਲੋਂ ਰੋਕਣ ਅਤੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ | ਕਿਸਾਨ ਆਗੂ ਨੇ ਆਖਿਆ ਹੈ ਕਿ ਧਰਨੇ ਲਾਉਣਾ ਅਤੇ ਰੈਲੀਆਂ ਮੁਜਾਹਰੇ ਕਰਨਾ ਜਥੇਬੰਦੀਆਂ ਦਾ ਜ਼ਮਹੂਰੀ ਅਤੇ ਸੰਵਿਧਾਨਕ ਹੱਕ ਹੈ, ਪਰ ਭਗਵੰਤ ਮਾਨ ਸਰਕਾਰ ਪੁਲਿਸ ਰਾਹੀਂ ਜਥੇਬੰਦੀਆਂ ਦੇ ਇਹਨਾਂ ਹੱਕਾਂ ਨੂੰ ਵੀ ਕੁਚਲ ਰਹੀ ਹੈ ਜੋ ਸਹਿਣ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰਹਿਪਾ ਵਿਖੇ ਇਕ ਦਿਨਾ ਕਬੱਡੀ ਟੂਰਨਾਮੈਂਟ 12 ਮਾਰਚ ਨੂੰ ਅਗਲੀ ਖ਼ਬਰ ਚੌਧਰੀ ਹਰਮੇਸ਼ ਲਾਲ ਇੱਕ ਨੇਕ ਰੂਹ ਸਨ-ਅਜੇ ਮੰਗੂਪੁਰ
Ad Position 24