ਔੜ/ਝਿੰਗੜਾਂ, 21 ਫਰਵਰੀ (ਕੁਲਦੀਪ ਸਿੰਘ ਝਿੰਗੜ) - ਇਥੋਂ ਨੇੜਲੇ ਪਿੰਡ ਲੜੋਆ ਦੀਆਂ ਸਮੂਹ ਸੰਗਤਾਂ ਵੱਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 27 ਫਰਵਰੀ ਤੋਂ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 27 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | 28 ਫਰਵਰੀ ਨੂੰ ਧਾਰਮਿਕ ਰਸਮਾਂ, ਕਥਾ ਅਤੇ ਕੀਰਤਨ ਸਮਾਗਮ ਹੋਣਗੇ | 1 ਮਾਰਚ ਨੂੰ ਸ਼੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਪੰਡਾਲ ਸਜਾਏ ਜਾਣਗੇ | ਉਪਰੰਤ ਪ੍ਰਸਿੱਧ ਕਲਾਕਾਰ ਬਲਵੀਰ ਸਿੰਘ ਲਹਿਰੀ ਧਾਰਮਿਕ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ, ਗੁਰਦੁਆਰਾ ਪੰਜ ਤੀਰਥ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ | ਸਮਾਗਮ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ |