27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ- ਲੋਹਟੀਆ

Ad Position 21
No active advertisement
ਅਜੀਤ ਡੈਸਕ 23-02-2026

ਕਟਾਰੀਆਂ, 22 ਫਰਵਰੀ (ਪ੍ਰੇਮੀ ਸੰਧਵਾਂ) - ਪੰਜਾਬ ਐਸ. ਸੀ. ਕਮਿਸ਼ਨ ਦੀ ਵਾਈਸ ਚੇਅਰਪਰਸਨ ਤੇ ਸੀਨੀਅਰ ਮਹਿਲਾ ਆਪ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਨੇ ਪਿੰਡ ਸੰਧਵਾਂ ਵਿਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹਰ ਪੱਖੋਂ ਲੀਹ ਤੋਂ ਉਤਰੇ ਪੰਜਾਬ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਨੂੰ ਮੁੜ ਲੀਹ 'ਤੇ ਚਾੜਿ੍ਹਆ | ਜਿਸ ਤੋਂ ਸੂਬੇ ਦੇ ਲੋਕ ਖੁਸ਼ ਹਨ | ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪ ਤਾਂ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਸਿਰਤੋੜ ਯਤਨਾਂ ਦੀ ਵਿਰੋਧਤਾ ਆਏ ਦਿਨ ਕੀਤੀ ਜਾ ਰਹੀ ਹੈ | ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਸਾਡੇ ਪੈਰ ਨਹੀਂ ਲੱਗਣ ਦੇਣਗੇ ਤੇ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਸਰਪੰਚ ਡਾ. ਜਗਨ ਨਾਥ ਹੀਰਾ, ਨਿੱਕਾ ਫੌਜੀ, ਵਿੱਕੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਐਂਟਰੀ ਫੀਸ ਵਧਾਉਣ ਕਾਰਨ ਲੋਕ ਖਫ਼ਾ ਅਗਲੀ ਖ਼ਬਰ ਸੜੋਆ ਵਿਖੇ ਇਕੋ ਰਾਤ ਚਾਰ ਚੋਰੀਆਂ
Ad Position 24