ਬਿਰਗੇਡੀਅਰ ਰਾਜ ਕੁਮਾਰ
ਰੱਤੇਵਾਲ, 22 ਫਰਵਰੀ (ਅਸ਼ੋਕ ਕੁਮਾਰ ਲੀਲ) - ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੇ ਮੁਕਾਬਲੇ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਵਿੱਚ ਬਿਨਾ ਕਿਸੇ ਵਿਤਕਰੇ ਤੋਂ ਹਰੇਕ ਪਰਿਵਾਰ ਦਾ ਦਸ ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ ਦੇ ਕਾਰਡ ਬੜੀ ਤੇਜ਼ੀ ਨਾਲ ਬਣਾਏ ਜਾ ਰਹੇ ਹਨ | ਜਿਸ ਨਾਲ ਪੰਜਾਬ ਤੰਦਰੁਸਤ ਮਿਸ਼ਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਘਬਰਾਹਟ ਮਹਿਸੂਸ ਹੋ ਰਹੀ ਹੈ | ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਪੰਜਾਬ ਦੀਆਂ ਸੜਕਾਂ ਦੀ ਉਸਾਰੀ ਜੰਗੀ ਪੱਧਰ 'ਤੇ ਕਰਵਾਈ ਜਾ ਰਹੀ ਹੈ | ਬਹੁਤ ਥੋੜ੍ਹੇ ਸਮੇਂ ਵਿੱਚ ਕਿਸੇ ਵੀ ਪਿੰਡ ਦੀ ਸੜਕ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ |
ਪਿੰਡਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ - ਬਿਰਗੇਡੀਅਰ ਰਾਜ ਕੁਮਾਰ
ਅਜੀਤ ਡੈਸਕ
23-02-2026