27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡਾ. ਸੁਖਵਿੰਦਰ ਸੁੱਖੀ ਨੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 23-02-2026
ਔੜ/ਝਿੰਗੜਾਂ, 22 ਫਰਵਰੀ (ਕੁਲਦੀਪ ਸਿੰਘ ਝਿੰਗੜ) - ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ 3000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਜਿਸ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਪਿੰਡ ਹੇੜੀਆਂ ਵਿਖੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਸਰਪੰਚ ਨਿਰਮਲ ਸਿੰਘ ਹੇੜੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਦੇਖ ਰੇਖ ਹੇਠ 36 ਲੱਖ 29000 ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ | ਸਰਪੰਚ ਨਿਰਮਲ ਸਿੰਘ ਹੇੜੀਆਂ ਤੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਕੀਤੇ ਉਪਰਾਲੇ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਇਹ ਉਪਰਾਲਾ ਪਿੰਡਾਂ ਵਿੱਚ ਖੇਡਾਂ ਲਈ ਨਵੀਂ ਲਹਿਰ ਲਿਆਵੇਗਾ | ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਪਾਲ ਸਿੰਘ ਹੇੜੀਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਰਨੈਲ ਸਿੰਘ ਹੇੜੀਆਂ, ਪਵਨਜੀਤ ਸਿੰਘ ਸਿੱਧੂ, ਬਲਕਾਰ ਸਿੰਘ, ਉਂਕਾਰ ਸਿੰਘ, ਇਕਬਾਲ ਸਿੰਘ, ਗਿਆਨੀ ਨਿਰਮਲ ਸਿੰਘ, ਕੁਲਦੀਪ ਸਿੰਘ, ਗੁਰਦੇਵ ਸਿੰਘ, ਸੋਹਣ ਸਿੰਘ, ਮਾ. ਪਰਮਜੀਤ ਸਿੰਘ, ਸਤਨਾਮ ਸਿੰਘ ਹੇੜੀਆਂ, ਕੁਲਵਿੰਦਰ ਸਿੰਘ ਰਾਣਾ, ਕਸ਼ਮੀਰ ਸਿੰਘ, ਕਾ. ਮਹਿੰਦਰ ਸਿੰਘ, ਚੂਹੜ ਸਿੰਘ, ਗੋਦਾਵਰ ਸਿੰਘ, ਜਸਪਾਲ ਸਿੰਘ, ਬਲਵੀਰ ਸਿੰਘ, ਬਰਿੰਦਰ ਲੱਕੀ, ਗੁਰਦੇਵ ਸਿੰਘ ਲਾਡੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਦੀ ਸੁੱਖ ਸ਼ਾਂਤੀ ਲਈ ਬੇੜਾ ਤਾਰਿਆ ਅਗਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਪਠਲਾਵਾ ਵਲੋਂ ਵਿੱਤੀ ਮਦਦ
Ad Position 24