27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਰਨ ਹਸਪਤਾਲ ਵਿਖੇ ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-02-2026
ਬੰਗਾ, 22 ਫਰਵਰੀ (ਧਰਮਵੀਰ ਪਾਲ) - ਕਰਨ ਹਸਪਤਾਲ ਅਤੇ ਮੈਟਰਨਿਟੀ ਹੋਮ ਹੀਉਂ ਰੋਡ ਬੰਗਾ ਵਿਖੇ ਹੱਡੀਆਂ ਦੀ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਹੱਡੀਆਂ ਵਿੱਚ ਕੈਲਸ਼ੀਅਮ ਦੀ ਮਾਤਰਾ ਚੈੱਕ ਕੀਤੀ ਅਤੇ ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮਰੀਜਾਂ ਨੂੰ ਸੰਤੁਲਿਤ ਭੋਜਨ ਲੈਣ ਅਤੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਕਰਨ ਹਸਪਤਾਲ ਬੰਗਾ ਦੇ ਐਮ. ਡੀ ਅਤੇ ਮੁੱਖ ਸਰਜਨ ਡਾ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਹੱਡੀਆਂ ਦੀ ਜਾਂਚ ਬਿਲਕੁਲ ਮੁਫਤ ਕੀਤੀ ਗਈ ਅਤੇ ਭਾਰੀ ਗਿਣਤੀ ਵਿੱਚ ਮਰੀਜਾਂ ਨੇ ਪਹੁੰਚ ਕੇ ਇਸਦਾ ਲਾਭ ਉਠਾਇਆ | ਉਹਨਾਂ ਅੱਗੇ ਕਿਹਾ ਕਿ ਮਰੀਜਾਂ ਨੂੰ ਅਗਰ ਕੋਈ ਬਿਮਾਰੀ ਬਾਰੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਮਾਹਰ ਡਾਕਟਰ ਦੀ ਸਲਾਹ ਲੈਣ ਨਹੀਂ ਤਾਂ ਬਿਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ ਤੇ ਮਰੀਜ ਨੂੰ ਇਲਾਜ ਕਰਵਾਉਣਾ ਮੁਸ਼ਕਿਲ ਹੋ ਜਾਂਦਾ ਹੈ | ਡਾਕਟਰ ਕੋਲੋਂ ਕੋਈ ਵੀ ਬਿਮਾਰੀ ਛੁਪਾ ਕੇ ਨਾ ਰੱਖੋ | ਇਸ ਮੌਕੇ ਮਾਹਰ ਡਾਕਟਰਾਂ ਦੀ ਟੀਮ ਵਲੋਂ ਹੱਡੀਆਂ ਵਿੱਚ ਕੈਲਸ਼ੀਅਮ ਦੀ ਮਾਤਰਾ (ਬੋਨ ਮਿਨਰਲ ਡੈਨਸਿਟੀ) ਆਧੁਨਿਕ ਮਸ਼ੀਨਾਂ ਦੀ ਮਦਦ ਨਾਲ ਚੈੱਕ ਕੀਤੀ | ਇਸ ਟੈਸਟ ਦੀ ਕੀਮਤ ਦੋ ਹਜ਼ਾਰ ਰੁਪਏ ਹੈ ਜੋ ਕਿ ਕੈਂਪ ਵਿੱਚ ਬਿਲਕੁਲ ਮੁਫਤ ਕੀਤੀ ਗਈ ਅਤੇ ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਤੇ ਮਰੀਜਾਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਰਜਿੰਦਰ ਸ਼ਰਮਾ, ਮਲਕੀਤ ਸਿੰਘ ਬਾਹੜੋਵਾਲ, ਕੁਲਵਰਨ ਸਿੰਘ ਗਿੱਲ ਥਾਂਦੀਆਂ, ਸਤਵੀਰ ਸਿੰਘ ਪੱਲੀ ਝਿੱਕੀ ਨੇ ਇਸ ਮੁਫਤ ਲਗਾਏ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾਕਟਰ ਬਖਸ਼ੀਸ਼ ਸਿੰਘ ਹਰ ਵੇਲੇ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ | ਇਸ ਤਰਾਂ ਦੇ ਕੈਂਪ ਲਗਾਉਣ ਨਾਲ ਮਰੀਜਾਂ ਨੂੰ ਕਾਫੀ ਰਾਹਤ ਮਿਲਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੀਰ ਰਾਮ ਪਟਵਾਰੀ, ਪ੍ਰਸ਼ੋਤਮ ਲਾਲ, ਰਾਮ ਲਾਲ ਮਹੇ, ਪਿ੍ਤਪਾਲ ਸਿੰਘ, ਅਮਿਤ ਕੁਮਾਰ ਭੰਮੀ, ਬਿਸ਼ਨ ਦਾਸ ਮਜਾਰੀ, ਪਰਮਜੀਤ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਕੌਰ, ਲਖਵਿੰਦਰ ਕੌਰ, ਬਲਜਿੰਦਰ ਕੌਰ, ਗੁਰਦੀਪ ਕੌਰ, ਕਾਜਲ, ਜਸਪ੍ਰੀਤ, ਹਰਮਨ, ਅੰਜਲੀ, ਬਬਿਤਾ, ਪੂਨਮ, ਪਰਮਜੀਤ ਕੌਰ, ਅਮਰਜੀਤ, ਨਿਰਮਲਾ, ਸੰਤੋਸ਼, ਚਮਨ ਲਾਲ, ਸੰਜੀਵ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਜ਼ਮਾਂ ਦੀ ਗਿ੍ਫਤਾਰੀ ਨਾ ਹੋਣ ਤੱਕ ਸਸਕਾਰ ਨਾ ਕਰਨ ਦਾ ਫੈਸਲਾ ਅਗਲੀ ਖ਼ਬਰ ਮੇਹਲੀਆਣਾ 'ਚ ਧਾਰਮਿਕ ਸਮਾਗਮ ਕਰਵਾਇਆ
Ad Position 24