28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਜਨਮ ਦਿਹਾੜੇ 'ਤੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-02-2026
ਮਜਾਰੀ/ਸਾਹਿਬਾ, 22 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਨੂੰ ਸੂਬਾ ਸਰਹੰਦ ਦੀ ਕੈਦ ਠੰਢੇ ਬੁਰਜ ਵਿਚ ਦੁੱਧ ਪਿਆਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਮਜਾਰੀ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਿੰਘ ਸਭਾ ਮਜਾਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਮਾ. ਮੋਹਣ ਸਿੰਘ ਵਲੋਂ ਕਥਾ ਦੁਆਰਾ ਤੇ ਭਾਈ ਸੁੱਚਾ ਸਿੰਘ ਮੀਰਪੁਰ ਦੇ ਜਥੇ ਵਲੋਂ ਕੀਰਤਨ ਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜੀਵਨ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਇਤਿਹਾਸ ਸੁਣਾਇਆ ਗਿਆ | ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਸਰਪੰਚ ਰਸ਼ਪਾਲ ਸਿੰਘ ਅਟਵਾਲ, ਕੈਪ. ਹਰਜੀਤ ਸਿੰਘ, ਗੁਰਮੁੱਖ ਸਿੰਘ, ਹਰਜੀਤ ਸਿੰਘ, ਜਗਤਾਰ ਸਿੰਘ ਮਾਹੀ, ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਟਰੱਸਟ ਦੇ ਮੈਂਬਰ ਨਵਜੋਤ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਡਾ. ਬਲਿਹਾਰ ਸਿੰਘ, ਰੇਸ਼ਮ ਸਿੰਘ, ਕਸ਼ਮੀਰ ਸਿੰਘ ਰੁੜਕੀ, ਰਾਜ ਕੁਮਾਰ ਲੰਗੜੋਆ, ਸਤਨਾਮ ਸਿੰਘ ਮੱਲਪੁਰ, ਕੇਵਲ ਕੌਲਗੜ੍ਹ, ਗੁਰਮੀਤ ਰਾਮ, ਬਲਵੀਰ ਸਿੰਘ, ਸੋਹਣ ਸਿੰਘ, ਸੁਖਚੈਨ ਸਿੰਘ, ਬਾਬਾ ਬਿਸ਼ਨ ਸਿੰਘ, ਡਾ. ਸੰਤੋਖ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਠਲਾਵਾ ਸੰਸਥਾ ਵਲੋਂ ਲਧਾਣਾ ਉੱਚਾ ਰੋਡ 'ਤੇ ਰੇਡੀਅਮ ਯੁਕਤ ਰਿਫਲੈਕਟਰ ਲਗਾਏ ਅਗਲੀ ਖ਼ਬਰ ਕਿਸਾਨਾਂ 'ਤੇ ਪੁਲਿਸ ਤਸ਼ੱਦਦ ਨੇ ਅੰਗਰੇਜ਼ ਸਰਕਾਰ ਨੂੰ ਵੀ ਮਾਤ ਪਾਈ -ਸੀਕਰੀ
Ad Position 24