28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਵਿਧਾਇਕ ਸੁੱਖੀ ਦੀ ਕੋਠੀ ਅੱਗੇ ਲਾਇਆ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਨਵਾਂਸ਼ਹਿਰ, 22 ਫ਼ਰਵਰੀ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਕਿਸਾਨਾਂ, ਮਜ਼ਦੂਰਾਂ ਅਤੇ ਪੈਂਨਸ਼ਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਦੀ ਨਵਾਂਸ਼ਹਿਰ ਰਿਹਾਇਸ਼ ਅੱਗੇ 11 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਇਲਾਕਾ ਔੜ ਦੇ ਪ੍ਰਧਾਨ ਸੁਰਿੰਦਰ ਸਿੰਘ ਮਹਿਰਮ ਪੁਰ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਦੌਲਤ, ਰਾਜੇਵਾਲ ਦੇ ਆਗੂ ਸੰਤੋਖ ਸਿੰਘ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਪੈਨਸ਼ਨਰਜ਼ ਯੂਨੀਅਨ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਵਿਜੈ ਕੁਮਾਰ, ਨਰਿੰਦਰ ਮਹਿਤਾ, ਪਾਵਰਕੌਮ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਿਰਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025, ਅਮਰੀਕਾ ਨਾਲ਼ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ, ਜਨਤਕ ਅਦਾਰਿਆਂ ਦਾ ਨਿੱਜੀਕਰਨ, ਮਜ਼ਦੂਰ ਵਿਰੋਧੀ ਚਾਰ ਕਿਰਤ ਕੋਡ, ਮਗਨਰੇਗਾ ਦੀ ਥਾਂ ਲਿਆਂਦਾ ਗਿਆ ਜੀ ਰਾਮ ਜੀ, ਦੇਸ਼ ਦੇ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਲਈ ਬਹੁਤ ਹੀ ਘਾਤਕ ਹਨ | ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ | ਉਹਨਾਂ ਕਿਹਾ ਕਿ ਬਠਿੰਡਾ ਜ਼ਿਲੇ੍ਹ ਵਿੱਚ ਭਗਵੰਤ ਮਾਨ ਦੀ ਸਰਕਾਰ ਦੀ ਪੁਲਸ ਨੇ ਇਕੱਠੇ ਹੋਏ ਕਿਸਾਨਾਂ ਉੱਤੇ ਜਬਰ ਢਾਹਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ | ਅਸਲ ਵਿੱਚ ਮੋਦੀ ਸਰਕਾਰ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ | ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਹੈ | ਲੋਕ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ | ਉਹਨਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਚਾਰ ਲੇਬਰ ਕੋਡ, ਬੀਜ ਬਿੱਲ 2025, ਬਿਜਲੀ ਬਿੱਲ 2025 ਰੱਦ ਕਰਨ ਦੀ ਮੰਗ ਕੀਤੀ | ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਗੁਰਦਿਆਲ ਰੱਕੜ, ਸੁਖਦੇਵ ਸਿੰਘ ਗਰਚਾ, ਭੁਪਿੰਦਰ ਸਿੰਘ ਕੌਲਗੜ੍ਹ, ਨਿਰਮਲ ਸਿੰਘ ਜਲਵਾਹਾ, ਕੁਲਵੀਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਦੋ ਗੈਂਗਸਟਰਾਂ ਦਾ ਪੁਲਿਸ ਵਲੋਂ ਐਨਕਾਊਾਟਰ <br/> ਅਗਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ
Ad Position 24