ਕਟਾਰੀਆਂ, 23 ਫਰਵਰੀ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਕਿਸਾਨ ਆਗੂ ਜਥੇ. ਸਤਨਾਮ ਸਿੰਘ ਲਾਦੀਆਂ ਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਯੂਥ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਆਪਣੇ ਰਾਜ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ 'ਤੇ ਵੱਖ-ਵੱਖ ਤਰ੍ਹਾਂ ਦੇ ਟੈਕਸਾਂ ਦੇ ਨਾਮ 'ਤੇ ਲੋਕਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਦੀ ਤਿੱਖੇ ਸ਼ਬਦਾਂ ਵਿੱਚ ਵਿਰੋਧਤਾ ਕਰਦਿਆਂ ਕਿਹਾ ਕਿ ਪੰਜਾਬ ਦੀ ਮੂਕ ਬਣੀ ਸਰਕਾਰ ਇਹ ਸਭ ਖੇਡ ਤਮਾਸ਼ਾ ਚੁੱਪ ਚੁਪੀਤੇ ਦੇਖ ਰਹੀ ਹੈ | ਜਦ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਇਹੋ ਜਿਹੇ ਬੇਲੋੜੇ ਟੈਕਸਾਂ ਦੀ ਵਿਰੋਧਤਾ ਕਰਕੇ ਦੂਜੇ ਸੂਬੇ ਦੀਆਂ ਸਰਕਾਰਾਂ 'ਤੇ ਦਬਾਅ ਬਣਾਉਣ ਦਾ ਯਤਨ ਕਰੇ | ਸੀਨੀਅਰ ਅਕਾਲੀ ਆਗੂ ਤੇ ਸਾਬਕਾ ਬੈਂਕ ਮੈਨੇਜਰ ਦਲਜੀਤ ਸਿੰਘ ਘੁੰਮਣ, ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਰਣਜੀਤ ਸਿੰਘ, ਰਛਪਾਲ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ ਸੁਰਿੰਦਰ ਸਿੰਘ ਆਦਿ ਸਮਾਜ ਸੇਵੀ ਲੋਕਾਂ ਨੇ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਨੇ ਇਹ ਨਾਦਰਸ਼ਾਹੀ ਫੁਰਮਾਨ ਜਲਦ ਵਾਪਸ ਨਾ ਲਿਆ ਤਾਂ ਪੰਜਾਬ ਦੀਆਂ ਕਿਸਾਨ-ਮਜ਼ਦੂਰ ਅਤੇ ਧਾਰਮਿਕ ਜਥੇਬੰਦੀਆਂ ਸੰਘਰਸ਼ ਲਈ ਮਜ਼ਬੂਰ ਹੋਣਗੀਆਂ |
ਪੰਜਾਬ ਦੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਨ ਤੋਂ ਹਿਮਾਚਲ ਸਰਕਾਰ ਗੁਰੇਜ਼ ਕਰੇ - ਲਾਦੀਆਂ
ਅਜੀਤ ਡੈਸਕ
24-02-2026