ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 4 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਥਾਣਾ ਮੇਹਟੀਆਣਾ ਪੁਲਿਸ ਨੇ 1 ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਮੇਹਟੀਆਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕੁਲਵਿੰਦਰ ਸਿੰਘ ਵਾਸੀ ਰਾਜਪੁਰ ਭਾਈਆਂ, ਹਨੀਫ਼ ਵਾਸੀ ਬਿਲਾਸਪੁਰ, ਸਰਬਜੀਤ ਸਿੰਘ ਹਰਖੋਵਾਲ ਅਤੇ ਜਸਵਿੰਦਰ ਸਿੰਘ ਵਾਸੀ ਚਨਕੋਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖੇਵੜਾ ਦੇ ਵਾਸੀ ਬੁੱਧ ਰਾਮ ਉਰਫ਼ ਰਾਜਵੀਰ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਅਸਟ੍ਰੇਲੀਆ ਭੇਜਣ ਦੀ ਗੱਲ ਕਰਕੇ ਹਰੇਕ ਵਿਅਕਤੀ ਤੋਂ 1 ਲੱਖ ਰੁਪਏ ਲਏ ਸਨ ਲੇਕਿਨ ਉਕਤ ਰਾਸ਼ੀ ਲੈਣ ਦੇ ਬਾਅਦ ਦੋਸ਼ੀ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ | ਉਨ੍ਹਾਂ ਦਾ ਦੋਸ਼ ਸੀ ਕਿ ਉਕਤ ਦੋਸ਼ੀ ਨੇ ਉਨ੍ਹਾਂ ਨਾਲ 4 ਲੱਖ ਰੁਪਏ ਦੀ ਠੱਗੀ ਕੀਤੀ ਹੈ | ਉਕਤ ਸ਼ਿਕਾਇਤ ਦੀ ਜਾਂਚ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ | ਜਾਂਚ ਰਿਪੋਰਟ ਆਉਣ ਦੇ ਬਾਅਦ ਪੁਲਿਸ ਨੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |