ਨਵਾਂਸ਼ਹਿਰ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ 3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਹਨਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਸਹਿਬਾਜਪੁਰ ਹੈੱਡ ਕੋਲ ਪੁੱਜੀ ਤਾਂ ਉੱਥੇ ਉਹਨਾਂ ਨੂੰ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਦੀਪਕ ਉਰਫ਼ ਮੰਗੂ ਪੁੱਤਰ ਮਨੋਹਰ ਲਾਲ ਵਾਸੀ ਮੁਹੱਲਾ ਖੋਸਲਾ ਥਾਣਾ ਰਾਹੋਂ ਵਜੋਂ ਹੋਈ ਹੈ | ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ |