ਨਵਾਂਸ਼ਹਿਰ, 23 ਫਰਵਰੀ (ਦੀਦਾਰ ਸਿੰਘ ਸ਼ੇਤਰਾ) - ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਨਵਜੋਤ ਸਾਹਿਤ ਸੰਸਥਾ ਔੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਪੇਂਟਿੰਗ ਅਤੇ ਸਵਾਲ ਜਵਾਬ ਮੁਕਾਬਲੇ ਵਿੱਚ ਭਾਗ ਲਿਆ | ਜੇਤੂ ਬੱਚਿਆਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਦਵਿੰਦਰ ਸਕੋਹਪੁਰੀ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਆਪਣੀ ਮਾਂ ਬੋਲੀ ਹੈ | ਜਿਸ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ | ਸਾਨੂੰ ਆਪਣੇ ਬੱਚਿਆਂ ਨੂੰ ਮਾਂ ਬੋਲੀ ਪ੍ਰਤੀ ਸੁਹਿਰਦ ਹੋਣ ਲਈ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ | ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਸੰਧੂ ਵਰਿਆਣਵੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਮਾਂ ਬੋਲੀ ਪ੍ਰਤੀ ਸਰਕਾਰ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਸਾਰੇ ਦਫਤਰਾਂ ਵਿੱਚ ਪੰਜਾਬੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਵੇ | ਇਸ ਮੌਕੇ ਡਾਕਟਰ ਕੇਵਲ ਰਾਮ ਨਵਾਂਸ਼ਹਿਰ ਨੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਨਵਜੋਤ ਸਾਹਿਤ ਸੰਸਥਾ ਦੇ ਯਤਨਾਂ ਪ੍ਰਤੀ ਵੀ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਅਲਕਾ ਰਾਣੀ, ਅਮਰਜਿੰਦ, ਸਤਪਾਲ ਸਾਹਲੋਂ, ਹਰੀ ਕਿ੍ਸ਼ਨ ਪਟਵਾਰੀ, ਰਵਿੰਦਰ ਮੱਲ੍ਹਾ ਬੇਦੀਆਂ, ਡਾਕਟਰ ਕੇਵਲ ਰਾਮ ਨਵਾਂਸ਼ਹਿਰ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਚਮਨ ਮੱਲਪੁਰੀ, ਵਰਿੰਦਰਜੀਤ ਸਿੰਘ ਅਤੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |