ਬੰਗਾ, 23 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਬਸੰਤ ਰਾਗ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਵਿੱਚ ਭਾਈ ਗੁਰਮੁਖ ਸਿੰਘ ਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਅਤੇ ਸੰਗੀਤ ਵਿਦਿਆਲਾ ਪਿੰਡ ਖਟਕੜ ਖ਼ੁਰਦ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਦੇ ਮਹਾਨ ਕੀਰਤਨੀਏ ਡਾ. ਗੁਰਿੰਦਰ ਸਿੰਘ ਬਟਾਲੇ ਵਾਲਿਆਂ ਨੇ ਪੁਰਾਤਨ ਤੰਤੀ ਸਾਜਾਂ ਨਾਲ ਬਸੰਤ ਰਾਗ ਵਿੱਚ ਗੁਰਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ | ਉਹਨਾਂ ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਦਲਜਿੰਦਰ ਸਿੰਘ ਅੱਪਰਾ ਵਾਲਿਆਂ ਨੇ ਸ੍ਰੀ ਨਨਕਾਣਾ ਸਾਹਿਬ ਜੀ ਦੇ ਮਹਾਨ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ, ਭਾਈ ਜੋਗਾ ਸਿੰਘ, ਭਾਈ ਸੁਖਦੇਵ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਦਮਨਜੀਤ ਸਿੰਘ ਗਾਂਧੀ, ਐਡਵੋਕੇਟ ਰਵਿੰਦਰ ਸਿੰਘ ਗੋਬਿੰਦਪੁਰੀ, ਮਨਮਿੰਦਰ ਸਿੰਘ ਭੋਗਲ, ਮਨਮੀਤ ਸਿੰਘ, ਭਾਈ ਸਤਨਾਮ ਸਿੰਘ, ਲੈਕ: ਪਰਮਜੀਤ ਸਿੰਘ ਜੌਹਰ, ਮਾ: ਗੁਰਮੁਖ ਸਿੰਘ, ਪਰਵਿੰਦਰ ਸਿੰਘ ਜੌਹਰ, ਡਾ: ਗੁਰਕੀਰਤ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ ਅੱਪਰਾ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਮਾ: ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਨਰੇਸ਼ ਮਜਾਰੀ, ਮਨਪ੍ਰੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |