01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਔਰਤਾਂ ਲਈ 26 ਨੂੰ ਲਗਾਇਆ ਜਾਵੇਗਾ ਸਿਹਤ ਅਤੇ ਰੋਜ਼ਗਾਰ ਕੈਂਪ -ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

Ad Position 21
No active advertisement
ਅਜੀਤ ਡੈਸਕ 24-02-2026
ਨਵਾਂਸ਼ਹਿਰ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 26 ਫਰਵਰੀ ਨੂੰ ਆਈ.ਟੀ.ਆਈ ਗਰਾਉਂਡ ਨਵਾਂਸ਼ਹਿਰ ਵਿਖੇ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਉਂਡ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਔਰਤਾਂ ਤੇ ਲੜਕੀਆਂ ਅਤੇ ਬੱਚਿਆਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਸਕੀਮਾਂ ਸਬੰਧੀ ਵੱਖ-ਵੱਖ ਸਟਾਲ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੀ.ਪੀ, ਸ਼ੂਗਰ, ਅਮੀਨੀਆਂ, ਅੱਖਾਂ ਦਾ ਚੈੱਕਅਪ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੈਥੋਲੋਜੀ ਲੈਬ ਟੈਸਟਿੰਗ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਮੁਹੱਈਆ ਹੋਵੇਗੀ | ਕੈਂਪ ਵਿੱਚ ਰੋਜ਼ਗਾਰ ਦਫ਼ਤਰ ਵੱਲੋਂ ਵਾਕ ਇਨ ਇੰਟਰਵਿਊ ਅਤੇ ਮੌਕੇ 'ਤੇ ਯੋਗਤਾ ਅਨੁਸਾਰ ਸਿਲੈੱਕਸ਼ਨ ਕੀਤੀ ਜਾਵੇਗੀ | ਸ਼ਹਿਰੀ ਅਤੇ ਪੇਂਡੂ ਪੱਧਰ 'ਤੇ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਵੱਖ-ਵੱਖ ਸਟਾਲਾਂ ਲਗਾਈਆਂ ਜਾਣਗੀ | ਉਨ੍ਹਾਂ ਦੱਸਿਆ ਕਿ ਹੋਰਨਾਂ ਵਿਭਾਗਾਂ ਦੀਆਂ ਸਕੀਮਾਂ ਦੇ ਵੀ ਸਟਾਲ ਲਗਾਏ ਜਾਣਗੇ ਅਤੇ ਔਰਤਾਂ ਤੇ ਬੱਚੀਆਂ ਨੂੰ ਸਕੀਮਾਂ ਦਾ ਲਾਭ ਮੌਕੇ 'ਤੇ ਮੁਹੱਈਆ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਰੀਹਾ ਦਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਸਾਬਕਾ ਸਰਪੰਚ ਝੰਡੇਰਾਂ ਸੁਰਿੰਦਰ ਪਾਲ ਬਣੇ ਪਾਸਟਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ
Ad Position 24