10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬੰਗਾ ਦੇ ਪਿੰਡਾਂ ਲਈ 12.97 ਕਰੋੜ ਦੇ ਵਿਕਾਸ ਕਾਰਜਾਂ ਦੇ ਚੈੱਕ ਜਾਰੀ- ਡਾ. ਸੁੱਖੀ

Ad Position 21
No active advertisement
ਅਜੀਤ ਡੈਸਕ 25-02-2026

ਬੰਗਾ, 24 ਫਰਵਰੀ (ਧਰਮਵੀਰ ਪਾਲ)-ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਵਲੋਂ ਹਲਕੇ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਲਈ 12.97 ਕਰੋੜ ਰੁਪਏ ਦੇ ਚੈੱਕ ਜਾਰੀ ਕੀਤੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪੀਣਯੋਗ ਪਾਣੀ, ਸੀਵਰੇਜ, ਕਮਿਊਨਿਟੀ ਸੈਂਟਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਥਮ ਤਰਜੀਹ ਹੈ | ਜਾਰੀ ਕੀਤੀ ਗਈ ਇਹ ਰਕਮ ਵੱਖ-ਵੱਖ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ 'ਤੇ ਖਰਚ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਇਸ ਮੌਕੇ ਬੀ.ਡੀ.ਪੀਓ ਆਦੇਸ਼ ਕੁਮਾਰ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਦਲਜੀਤ ਦੋਸਾਝ ਕਿਸਾਨ ਵਿੰਗ ਪ੍ਰਧਾਨ, ਅਮਰਜੀਤ ਖਟਕੜ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਮੈਂਬਰ, ਅਤੇ ਪੰਚਾਇਤ ਮੈਂਬਰਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤੁਲਨ ਵਿਗੜਨ ਨਾਲ ਕਾਰ ਡਿਵਾਈਡਰ 'ਤੇ ਚੜ੍ਹ ਕੇ ਦੂਸਰੇ ਪਾਸੇ ਡਿੱਗੀ ਅਗਲੀ ਖ਼ਬਰ ਪਿੰਡ ਬਾਲੋਂ ਵਿਖੇ ਚਿੱਟੀ ਵੇਈਾ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24