10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਰਾਮ ਰਾਇਪੁਰ 'ਚ ਟੀ.ਬੀ. ਦੀ ਜਲਦ ਪਛਾਣ ਲਈ ਵਿਸ਼ੇਸ਼ ਐਕਸ-ਰੇ ਕੈਂਪ

Ad Position 21
No active advertisement
ਅਜੀਤ ਡੈਸਕ 25-02-2026
ਨਵਾਂਸ਼ਹਿਰ, 24 ਫਰਵਰੀ (ਜਸਬੀਰ ਸਿੰਘ ਨੂਰਪੁਰ) - ਰਾਮ ਰਾਇਪੁਰ ਵਿੱਚ ਸਿਹਤ ਵਿਭਾਗ ਵੱਲੋਂ ਟੀ.ਬੀ. ਦੀ ਜਲਦ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਐਕਸ-ਰੇ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਟੀ.ਬੀ. ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸ਼ੁਰੂਆਤੀ ਪੜਾਅ 'ਤੇ ਮਰੀਜ਼ਾਂ ਦੀ ਪਛਾਣ ਕਰਨੀ ਸੀ | ਕੈਂਪ ਦੌਰਾਨ ਟੀਮ ਮੈਂਬਰਾਂ ਵੱਲੋਂ ਕੁੱਲ 110 ਐਕਸ-ਰੇ ਕੀਤੇ ਗਏ | ਸ਼ੱਕੀ ਮਰੀਜ਼ਾਂ ਦੇ ਸੈਂਪਲ ਅਗਲੀ ਜਾਂਚ ਲਈ ਭੇਜੇ ਗਏ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ | ਇਸ ਮੌਕੇ 'ਤੇ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ ਜਿਵੇਂ ਲੰਬੇ ਸਮੇਂ ਤੱਕ ਖਾਂਸੀ, ਬੁਖਾਰ, ਰਾਤ ਨੂੰ ਪਸੀਨਾ ਆਉਣਾ ਅਤੇ ਵਜ਼ਨ ਘਟਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਐਸ.ਐਮ.ਓ. ਡਾ. ਸਤਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਇਹ ਕੈਂਪ ਸਫਲਤਾਪੂਰਵਕ ਲਗਾਇਆ ਗਿਆ | ਇਸ ਮੌਕੇ ਟੀ.ਬੀ. ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਅਤੇ ਕੰਪਿਊਟਰ ਓਪਰੇਟਰ ਵਿਕਾਸ ਅੱਗਰਵਾਲ ਵੀ ਮੌਜੂਦ ਰਹੇ | ਸਿਹਤ ਵਿਭਾਗ ਵੱਲੋਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਲੰਬੇ ਸਮੇਂ ਤੱਕ ਖਾਂਸੀ, ਬੁਖਾਰ ਜਾਂ ਵਜ਼ਨ ਘਟਣ ਦੀ ਸਮੱਸਿਆ ਹੋਵੇ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ | ਟੀ.ਬੀ. ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਨੇ ਨਵੇਂ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਗਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਸੋਢੇਵਾਲਾ ਦਾ ਜੀ.ਐੱਨ.ਐੱਮ. ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24