10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਵਦੀਪ ਬੰਗੜ ਦਾ ਭਾਰਤ 'ਚੋਂ ਤੀਜਾ ਅਤੇ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 25-02-2026
ਬਹਿਰਾਮ, 24 ਫਰਵਰੀ (ਨਛੱਤਰ ਸਿੰਘ ਬਹਿਰਾਮ)-ਮਨਿਸਟਰੀ ਆਫ਼ ਯੂਥ ਅਫੇਅਰ ਐਂਡ ਸਪੋਰਟਸ ਤੇ ਰੀਜਨਲ ਡਰੈਕਟੋਰੇਟ ਚੰਡੀਗੜ੍ਹ ਵਲੋਂ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਲਗਾਇਆ ਗਿਆ | ਜਿਸ ਵਿੱਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ 'ਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਪੰਜਾਬ ਤੋਂ ਪਿੰਡ ਮੱਲ੍ਹਾਂ ਸੋਢੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨ ਨਵਦੀਪ ਬੰਗੜ ਨੇ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਉਕਤ ਅਗਾਂਹਵਧੂ ਵਿਦਿਆਰਥੀ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਰਾਜ ਅਤੇ ਸਾਬਕਾ ਸਰਪੰਚ ਸੁਸ਼ਮਾ ਦੇਵੀ ਦਾ ਸਪੁੱਤਰ ਹੈ | ਉਨ੍ਹਾਂ ਦੀ ਪ੍ਰੇਰਨਾ ਸਦਕਾ ਉਸ ਨੇ ਭਾਰਤ 'ਚੋਂ ਤੀਜਾ ਅਤੇ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਹ ਵੀ ਦੱਸਣਯੋਗ ਹੈ ਕਿ ਉਕਤ ਕੈਂਪ ਦੌਰਾਨ ਹੋਏ 'ਵਿਜ਼ਨ ਇੰਡੀਆ 2047' ਮੁਕਾਬਲੇ ਵਿੱਚ ਨਵਦੀਪ ਬੰਗੜ ਨੇ ਆਪਣੀ ਨਵੀਂ ਸੋਚ ਅਤੇ ਪ੍ਰਭਾਵਸ਼ਾਲੀ ਪੇਸਕਾਰੀ ਨਾਲ ਹੋਰ ਰਾਜਾਂ ਦੇ ਪ੍ਰਤੀਭਾਗੀਆਂ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਨਵਦੀਪ ਬੰਗੜ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਦੇਸ਼ ਅਤੇ ਰਾਜ ਲਈ ਇਸੇ ਤਰ੍ਹਾਂ ਮਿਹਨਤ ਕਰਨਗੇ | ਇਸ ਉਪਲਬਧੀ 'ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਆਮ ਆਦਮੀ ਪਾਰਟੀ ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਰਸ਼ਨ ਟਾਹਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਕੋਦਰ, ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ, ਕਮਲਜੀਤ ਬਸਰਾ ਮੇਹਲੀ, ਵਿਪਨ ਰਾਣਾ ਯੂਥ ਪ੍ਰਧਾਨ, ਨਿਰਮਲ ਬਲਾਕ ਪ੍ਰਧਾਨ ਯੂਥ ਆਮ ਆਦਮੀ ਪਾਰਟੀ, ਰਿਟਾ. ਸਿੱਖਿਆ ਅਫ਼ਸਰ ਅਮਰਜੀਤ ਖਟਕੜ ਆਦਿ ਨੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਝਿੰਗੜਾਂ ਵਿਖੇ ਡਾਕਖਾਨਾ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਫੁੱਟਬਾਲ ਦੀ ਜੇਤੂ ਟੀਮ ਪੰਚਾਇਤ ਵਲੋਂ ਸਨਮਾਨਿਤ
Ad Position 24