ਪੀਣ ਵਾਲੇ ਪਾਣੀ ਤੇ ਨਵੀਂ ਵਾਟਰ ਸਪਲਾਈ ਸਕੀਮ ਦਾ ਕੀਤਾ ਉਦਘਾਟਨ
ਅਜੀਤ ਡੈਸਕ
25-02-2026
ਸੜੋਆ, 24 ਫਰਵਰੀ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਅਤੇ ਨਵੀਂ ਵਾਟਰ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ 63.97 ਲੱਖ ਦੀ ਲਾਗਤ ਨਾਲ ਬਣਾਈ
ਗਈ ਨਵੀਂ ਸਕੀਮ ਦਾ ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਜ਼ਿਲ੍ਹਾ ਯੋਜਨਾ ਬੋਰਡ ਮੈਂਬਰ ਨੇ ਪਿੰਡ ਅਟਾਲ ਮਜਾਰਾ ਵਿਖੇ ਨਵੀਂ ਬਣੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਰੀਬਨ ਕੱਟ ਕੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਵੀ ਕਮੀ ਨਹੀਂ ਆਵੇਗੀ | ਉਹਨਾਂ ਇਸ ਮੌਕੇ ਪਿੰਡ ਦੇ ਵਿਕਾਸ ਲਈ ਹਲਕਾ ਵਿਧਾਇਕਾ ਵਲੋਂ ਪੰਜ ਲੱਖ ਦਾ ਚੈੱਕ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ 1 ਲੱਖ ਰੁਪਏ ਦਾ ਚੈੱਕ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਨੂੰ ਸੌਂਪਿਆ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਸਿਮਰਨਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਮਨਜੀਤ ਸਿੰਘ ਉਪ ਮੰਡਲ ਇੰਜੀਨੀਅਰ, ਹਰਪ੍ਰੀਤ ਕੌਰ ਪੰਚ, ਆਸ਼ਾ ਰਾਣੀ ਪੰਚ, ਕੁਲਵਿੰਦਰ ਕੌਰ ਪੰਚ, ਬਹਾਦਰ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਹਰਬੰਸ ਸਿੰਘ ਕਾਨੰੂਗੋ, ਗੁਰਮੁਖ ਸਿੰਘ ਅਟਵਾਲ, ਪਿਆਰਾ ਸਿੰਘ ਬੈਂਸ, ਸ਼ਿੰਗਾਰਾ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਬਖਸ਼ੀ ਰਾਮ, ਸਾਰੋ, ਸਤਪਾਲ, ਜਰਨੈਲ ਸਿੰਘ ਜੈਲੀਠ ਜਸਪਾਲ ਸਿੰਘ ਮਾਣੀ, ਗੋਪਾਲ ਕਿ੍ਸ਼ਨ, ਨਰੇਸ਼ ਕੋਛੜ, ਕੁਲਦੀਪ ਸਿੰਘ ਕੀਪਾ, ਮਨਜਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ |