10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹਰ ਸੇਵਾ ਮੈਡੀਕਲ ਟਰੱਸਟ ਮੋਰਾਂਵਾਲੀ ਵਲੋਂ ਇੰਦਰਜੀਤ ਸਿੰਘ ਵਾਰੀਆ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 25-02-2026
ਬੰਗਾ, 24 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਹਰ ਸੇਵਾ ਮੈਡੀਕਲ ਟਰੱਸਟ ਯੂ. ਕੇ ਮੋਰਾਂਵਾਲੀ ਵਲੋਂ ਡਾ. ਅਵਤਾਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦਾ ਸਮਾਜ ਲਈ ਕੀਤੇ ਜਾ ਰਹੇ ਵਿਲੱਖਣ ਸਮਾਜ ਸੇਵੀ ਕਾਰਜਾਂ ਲਈ ਸਨਮਾਨ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਹ ਸਨਮਾਨ ਉਕਤ ਮੈਡੀਕਲ ਟਰੱਸਟ ਵਲੋਂ ਪਿੰਡ ਮੋਰਾਂਵਾਲੀ 'ਚ ਲਗਾਏ ਮੈਡੀਕਲ ਕੈਂਪ ਦੀ ਸਮਾਪਤੀ ਸਮਾਗਮ ਦੌਰਾਨ ਭੇਟ ਕੀਤਾ ਗਿਆ | ਸਨਮਾਨ ਦੀ ਇਹ ਰਸਮ ਬ੍ਰਹਮ ਗਿਆਨੀ ਸੰਤ ਬਾਬਾ ਘਨੱਯਾ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਦੇ ਅਸਥਾਨੀ ਮਹਾਂਪੁਰਸ਼ ਸੰਤ ਬਾਬਾ ਗੁਰਬਚਨ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਅਦਾ ਕੀਤੀ | ਇਸ ਅਵਸਰ 'ਤੇ ਸੰਸਥਾ ਦੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਲੈਕਚਰਾਰ ਤਰਸੇਮ ਪਠਲਾਵਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਉਪ ਚੇਅਰਮੈਨ ਸੰਦੀਪ ਕੁਮਾਰ ਗੌੜ, ਖੇਡ ਵਿਭਾਗ ਦੇ ਮੁਖੀ ਪ੍ਰੋ. ਚਰਨਜੀਤ ਸਿੰਘ ਪੋਸੀ, ਸੰਸਥਾ ਦੇ ਪ੍ਰੈੱਸ ਸਕੱਤਰ ਜੀ ਚੰਨੀ ਪਠਲਾਵਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਹਰ ਫਰੰਟ 'ਤੇ ਫੇਲ੍ਹ, ਨਵਾਂਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ-ਜਥੇਦਾਰ ਸ਼ੁਕਾਰ ਅਗਲੀ ਖ਼ਬਰ ਸਹਿਕਾਰੀ ਸਭਾ ਖ਼ਾਨ ਖਾਨਾ ਦਾ ਆਮ ਇਜਲਾਸ 27 ਨੂੰ
Ad Position 24