10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਰਕਾਰ ਹਰ ਫਰੰਟ 'ਤੇ ਫੇਲ੍ਹ, ਨਵਾਂਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ-ਜਥੇਦਾਰ ਸ਼ੁਕਾਰ

Ad Position 21
No active advertisement
ਅਜੀਤ ਡੈਸਕ 25-02-2026
ਨਵਾਂਸ਼ਹਿਰ, 24 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਗੁਲਾਟੀ ਵਲੋਂ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਨਮੋਹਨ ਸਿੰਘ ਗੁਲਾਟੀ ਵਲੋਂ ਜਥੇਦਾਰ ਸ਼ੁਕਾਰ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਨਮਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਨੇ ਮੌਜੂਦਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਅੱਜ ਇਲਾਕੇ ਦੇ ਹਾਲਾਤ ਬਹੁਤ ਮਾੜੇ ਹਨ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਜੋ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਲੀਕ ਹੋ ਰਿਹਾ ਹੈ ਅਤੇ ਸੜਕਾਂ-ਗਲੀਆਂ ਟੁੱਟੀਆਂ ਪਈਆਂ ਹਨ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਦੁਭਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਨੁਮਾਇੰਦਿਆਂ ਨੂੰ ਲੋਕਾਂ ਦੀਆਂ ਤਕਲੀਫ਼ਾਂ ਨਜ਼ਰ ਨਹੀਂ ਆ ਰਹੀਆਂ | ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਜਥੇਦਾਰ ਸ਼ੁਕਾਰ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਦਾ ਜਨਤਕ ਅਧਾਰ ਲਗਾਤਾਰ ਵਧ ਰਿਹਾ ਹੈ ਅਤੇ ਹੁਣ ਲੋਕ ਸੱਥਾਂ ਵਿੱਚ ਅਕਾਲੀ ਦਲ ਦੀ ਸਰਕਾਰ ਲਿਆਉਣ ਦੀਆਂ ਗੱਲਾਂ ਕਰ ਰਹੇ ਹਨ | ਸਮਾਗਮ ਦੌਰਾਨ ਵਪਾਰ ਮੰਡਲ ਦੀ ਕੋਰ ਕਮੇਟੀ ਦੇ ਮੈਂਬਰ ਬਣਨ 'ਤੇ ਕੁਲਜੀਤ ਸਿੰਘ ਲੱਕੀ ਅਤੇ ਐੱਸ.ਜੀ.ਪੀ.ਸੀ. ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕੌਂਸਲਰ ਪਰਮ ਸਿੰਘ ਖਾਲਸਾ, ਜਰਨੈਲ ਸਿੰਘ ਖਾਲਸਾ, ਲਾਡੀ ਅਲਾਚੌਰ, ਪਿ੍ੰਸ ਸਚਦੇਵਾ, ਅਭੀ ਨਾਰੰਗ, ਦਿਨੇਸ਼ ਕੁਮਾਰ ਡੀ.ਓ ਗੁਨਜੀਤ ਸਿੰਘ ਗੁਲਾਟੀ, ਉੱਤਮ ਸਿੰਘ ਸੇਠੀ, ਜਸਪਾਲ ਸਿੰਘ ਕੋਹਲੀ ਅਤੇ ਹੋਰ ਕਈ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੂੰ ਕਿਸਾਨਾਂ 'ਤੇ ਕਰਵਾਏ ਤਸ਼ੱਦਦ ਦਾ ਨਤੀਜਾ ਭੁਗਤਣਾ ਪਏਗਾ-ਭਾਰਾਪੁਰ, ਚਣਕੋਈ ਅਗਲੀ ਖ਼ਬਰ ਹਰ ਸੇਵਾ ਮੈਡੀਕਲ ਟਰੱਸਟ ਮੋਰਾਂਵਾਲੀ ਵਲੋਂ ਇੰਦਰਜੀਤ ਸਿੰਘ ਵਾਰੀਆ ਦਾ ਸਨਮਾਨ
Ad Position 24