17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ 'ਤੇ ਕਰਾਂਗੇ ਸਖ਼ਤ ਕਾਰਵਾਈ-ਜੈਸਵਾਲ

Ad Position 21
No active advertisement
ਅਜੀਤ ਡੈਸਕ 26-02-2026
ਨਵਾਂਸ਼ਹਿਰ, 25 ਫਰਵਰੀ (ਜਸਵੀਰ ਸਿੰਘ ਨੂਰਪੁਰ)-ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਰ. ਕੇ. ਜੈਸਵਾਲ ਏ.ਡੀ.ਜੀ.ਪੀ. (ਐਨ.ਆਰ.ਆਈ) ਪੰਜਾਬ ਵਲੋਂ ਤੁਸ਼ਾਰ ਗੁਪਤਾ ਜ਼ਿਲ੍ਹਾ ਪੁਲਿਸ ਮੁਖੀ ਨਾਲ ਮਿਲ ਕੇ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਵਲੋਂ ਨਵਾਂਸ਼ਹਿਰ, ਬਲਾਚੌਰ ਦਾ ਵੀ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ, ਪੁਲਿਸ ਚੌਕੀਆਂ ਅਤੇ ਹਾਈ-ਟੈੱਕ ਨਾਕਿਆਂ ਦੀ ਜਾਂਚ ਕੀਤੀ ਗਈ | ਅਧਿਕਾਰੀਆਂ ਵੱਲੋਂ ਸਾਰੇ ਪੁਲਿਸ ਦਲਾਂ ਨੂੰ ਧਮਕੀ ਅਤੇ ਜਬਰ-ਵਸੂਲੀ ਕਰਨ ਵਾਲੇ ਗਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਗਏ | ਇਸ ਦੇ ਨਾਲ ਹੀ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ, ਅਮਨ-ਕਾਨੂੰਨ ਕਾਇਮ ਰੱਖਣ ਅਤੇ ਖੁਫੀਆ ਜਾਣਕਾਰੀ 'ਤੇ ਅਧਾਰਿਤ ਪਹਿਲਕਦਮੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ | ਉਹਨਾਂ ਆਖਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ 'ਚ ਬਰਕਰਾਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਕਿਸੇ ਵੀ ਸਮਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਆਖਿਆ ਕਿ ਲੋਕਾਂ ਦੀ ਸੁਰੱਖਿਆ ਦੇ ਮਾਮਲੇ 'ਚ ਅਸੀਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕਰਾਂਗੇ | ਉਹਨਾਂ ਦੱਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਨੇ ਵੱਖ-ਵੱਖ ਥਾਣਿਆਂ ਦਾ ਦੌਰਾ ਵੀ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਇਜਾ ਵੀ ਲਿਆ ਗਿਆ | ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਸਮਗਲਰਾਂ ਦੀ ਜਾਣਕਾਰੀ ਬੇਝਿਜਕ ਹੋ ਕੇ ਦੇਣ, ਜਿਹੜੇ ਵੀ ਨਸ਼ਾ ਸਮਗਲਰਾਂ ਦੀ ਜਾਣਕਾਰੀ ਦੇਣਗੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਗਊ ਧਨ ਕਰ ਰਿਹਾ ਫ਼ਸਲਾਂ ਦਾ ਉਜਾੜਾ, ਕਿਸਾਨ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਪਿੰਡ ਜੰਗਲ ਭਵਾਨੀ ਵਿਖੇ ਸਥਾਪਤ 20 ਫੁੱਟ ਉੱਚੀ ਭਗਵਾਨ ਸ਼ਿਵ ਦੀ ਵਿਸ਼ਾਲ ਮੂਰਤੀ ਇਲਾਕੇ ਦੇ ਲੋਕਾਂ ਲਈ ਬਣੀ ਖਿੱਚ ਦਾ ਕੇ...
Ad Position 24