17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਯੁਵਕ ਮੇਲੇ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਰਿਹਾ ਓਵਰਆਲ ਚੈਂਪੀਅਨ

Ad Position 21
No active advertisement
ਅਜੀਤ ਡੈਸਕ 26-02-2026
ਬੰਗਾ, 25 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਯੂਨਿਟ ਵਲੋਂ ਇੱਕ ਦਿਨਾਂ ਯੁਵਕ ਮੇਲੇ ਵਿੱਚ ਭਾਗ ਲਿਆ | ਇਹ ਯੁਵਕ ਮੇਲਾ ਗੁਰੂ ਤੇਗ ਬਹਾਦਰ ਕਾਲਜ 'ਚ ਕਰਵਾਇਆ ਗਿਆ | ਸਿੱਖ ਨੈਸ਼ਨਲ ਕਾਲਜ ਬੰਗਾ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵਿਦਿਆਰਥੀਆਂ ਵੱਲੋਂ ਇਸ ਯੁਵਕ ਮੇਲੇ 'ਚ ਵਧ ਚੜ੍ਹ ਕੇ ਭਾਗ ਲਿਆ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਇਸ ਯੁਵਕ ਮੇਲੇ 'ਚ ਜ਼ੋਨ ਰੋਪੜ-ਨਵਾਂਸ਼ਹਿਰ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕੈਂਪਸ ਵਿੱਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਧਾਨ ਪ੍ਰੋਫੈਸਰ ਤਜਿੰਦਰ ਸਿੰਘ ਉਹਨਾਂ ਨਾਲ ਮਨਮੰਤ ਸਿੰਘ ਲਾਇਬ੍ਰੇਰੀਅਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਹੀ ਨਹੀਂ ਲਿਆ ਸਗੋਂ ਓਵਰਆਲ ਚੈਂਪੀਅਨ ਵੀ ਬਣੇ | ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੰਠ, ਕਵਿਤਾ, ਭਾਸ਼ਨ ਪੋਸਟਰ ਮੇਕਿੰਗ, ਦਸਤਾਰ ਮੁਕਾਬਲੇ, ਦੁਮਾਲੇ ਮੁਕਾਬਲੇ ਕੁਇਜ਼ ਤੇ ਕੈਲੀਗ੍ਰਾਫੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ | ਇਨ੍ਹਾਂ ਮੁਕਾਬਲਿਆਂ 'ਚ ਭਾਸ਼ਣ ਵਿੱਚੋਂ ਗੁਰਦੀਪ ਸਿੰਘ ਨੇ ਪਹਿਲਾ ਸਥਾਨ, ਕਵਿਤਾ ਵਿੱਚੋਂ ਸੁਖਮਨਵੀਰ ਸਿੰਘ ਨੇ ਪਹਿਲਾ ਸਥਾਨ, ਗੁਰਬਾਣੀ ਕੰਠ 'ਚੋਂ ਅਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਦਸਤਾਰ ਮੁਕਾਬਲੇ 'ਚੋਂ ਹਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਤੇ ਕੈਲੀਗ੍ਰਾਫੀ 'ਚੋਂ ਇੰਦਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ | ਇਸ ਮੇਲੇ ਵਿੱਚ ਸਿੱਖ ਨੈਸ਼ਨਲ ਕਾਲਜ ਨੇ ਓਵਰਆਲ ਚੈਂਪੀਅਨ ਬਣ ਕੇ 2026 ਦੀ ਰਨਿੰਗ ਟਰਾਫੀ ਨੂੰ ਆਪਣੇ ਨਾਂ ਕਰਕੇ ਸਿੱਖ ਨੈਸ਼ਨਲ ਕਾਲਜ ਦੇ ਧਾਰਮਿਕ ਅਕੀਦਿਆਂ ਨੂੰ ਸਮਰਪਿਤ ਹੋਣ ਦਾ ਸਬੂਤ ਦਿੱਤਾ ਹੈ | ਇਹਨਾਂ ਵਿਦਿਆਰਥੀਆਂ ਦੇ ਕਾਲਜ ਕੈਂਪਸ ਵਿੱਚ ਪੁੱਜਣ 'ਤੇ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵਲੰਟੀਅਰ ਜਸਮੀਨ ਕੌਰ, ਗੁਰਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਅਮਰਪ੍ਰੀਤ ਸਿੰਘ, ਸਮਰੱਥ ਸਿੰਘ, ਹਰਸ਼ਦੀਪ ਸਿੰਘ, ਕੀਰਤਪ੍ਰੀਤ ਕੌਰ ਤੇ ਗੁਰਪ੍ਰੀਤ ਕੌਰ ਨੂੰ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਹੋਰਾਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰ ਬਲਜਿੰਦਰ ਸਿੰਘ ਸੁਪਿ੍ੰਟੈਂਡੈਂਟ ਅਤੇ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਡੀ. ਜੀ. ਪੀ ਆਰ. ਕੇ ਜੈਸਵਾਲ ਵਲੋਂ ਥਾਣਾ ਪੋਜੇਵਾਲ ਤੇ ਚੌਕੀ ਸੜੋਆ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਬੇਸਹਾਰਾ ਗਊ ਧਨ ਕਰ ਰਿਹਾ ਫ਼ਸਲਾਂ ਦਾ ਉਜਾੜਾ, ਕਿਸਾਨ ਹੋਏ ਪ੍ਰੇਸ਼ਾਨ
Ad Position 24