17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਵਾਂਸ਼ਹਿਰ ਵਿਖੇ ਸਕੂਲੀ ਵਾਹਨਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 26-02-2026
ਨਵਾਂਸ਼ਹਿਰ, 25 ਫਰਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਜ਼ਿਲ੍ਹੇ 'ਚ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ | ਜਾਂਚ ਦੌਰਾਨ ਪਬਲਿਕ ਸਕੂਲ, ਗੁਰੂ ਰਾਮ ਦਾਸ ਇੰਟਰਨੈਸ਼ਨਲ ਪਬਲਿਕ ਸਕੂਲ, ਸ਼ਿਵ ਚੰਦ ਪਬਲਿਕ ਸਕੂਲ, ਸਕਾਲਰ ਪਬਲਿਕ ਸਕੂਲ ਅਤੇ ਐਮ. ਆਰ ਇੰਟਰਨੈਸ਼ਨਲ ਪਬਲਿਕ ਸਕੂਲ ਪਨਾਮ ਦੀਆਂ ਬੱਸਾਂ ਵੀ ਸ਼ਾਮਿਲ ਸਨ | ਇਸ ਮੁਹਿੰਮ ਦੌਰਾਨ ਤਕਰੀਬਨ 6 ਸਕੂਲਾਂ ਦੀਆਂ ਕੁੱਲ 12 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 2 ਸਕੂਲੀ ਬੱਸਾਂ ਦੇ ਚਲਾਨ (ਲੇਡੀ ਅਟੈਂਡੈਂਟ ਨਾ ਹੋਣ ਕਾਰਨ ਅਤੇ ਬੱਸ ਵਿੱਚ ਫਸਟ ਏਡ ਬਾਕਸ ਨਾ ਹੋਣ ਕਾਰਨ) ਕੀਤੇ ਗਏ | ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ | ਟਰਾਂਸਪੋਰਟ ਵਿਭਾਗ ਵਲੋਂ ਸ੍ਰੀਮਤੀ ਕਮਲੇਸ਼ ਏ. ਆਰ. ਟੀ. ਓ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜ਼ਰੂਰ ਲੈਣ | ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬੱਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ 'ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ | ਇਸ ਮੌਕੇ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਸ਼੍ਰੀਮਤੀ ਕਮਲੇਸ਼ ਅਸਿਸਟੈਂਟ ਰੀਜਨਲ ਟਰਾਂਸਪੋਰਟ ਅਫ਼ਸਰ, ਸਿੱਖਿਆ ਵਿਭਾਗ ਤੋਂ ਪਿ੍ੰਸੀਪਲ ਸੁਰਿੰਦਰਪਾਲ ਅਗਨੀਹੋਤਰੀ, ਪੁਲਿਸ ਵਿਭਾਗ ਤੋਂ ਧਰਮਿੰਦਰ ਸਿੰਘ , ਟ੍ਰੈਫ਼ਿਕ ਪੁਲਿਸ ਤੋਂ ਰਵਿੰਦਰ ਕੌਰ ਅਤੇ ਦਿਲਾਵਰ ਸਿੰਘ ਏ. ਐਸ. ਆਈ ਦੇ ਨਾਲ-ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋ ਸੰਤੋਸ਼ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਕਮੇਟੀ ਬੰਗਾ ਵਲੋਂ ਡਿਪਟੀ ਪੁਲਿਸ ਕਪਤਾਨ ਹਰਜੀਤ ਸਿੰਘ ਰੰਧਾਵਾ ਦਾ ਸਨਮਾਨ ਅਗਲੀ ਖ਼ਬਰ ਵਿਆਹ ਦੇ ਮਾਮਲੇ ਵਿਚ ਪ੍ਰਵਾਸੀ ਭਾਰਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>
Ad Position 24