ਬਹਿਰਾਮ, 25 ਫਰਵਰੀ (ਸਰਬਜੀਤ ਸਿੰਘ ਰਾਣਾ)-ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਬਾਬਾ ਸਾਹਿਬ ਸਿੰਘ ਮੁੱਖ ਸੇਵਾਦਾਰ ਗੁ: ਗੁਰਪਲਾਹ ਪੰਜ ਟਾਹਲੀਆਂ ਦੀ ਅਗਵਾਈ 'ਚ ਪ੍ਰਬੰਧਕ ਕਮੇਟੀ ਵਲੋਂ 3 ਦਿਨਾਂ ਹੋਲਾ-ਮਹੱਲਾ ਸਮਾਗਮ 2 ਮਾਰਚ ਤੋਂ 4 ਮਾਰਚ ਤੱਕ ਮਨਾਏ ਜਾ ਰਹੇ ਹਨ | ਪਹਿਲੀ ਮਾਰਚ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 3 ਮਾਰਚ ਨੂੰ ਪਾਏ ਜਾਣਗੇ | 2 ਮਾਰਚ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | 3 ਅਤੇ 4 ਮਾਰਚ ਨੂੰ ਦੀਵਾਨ ਸਜਾਏ ਜਾਣਗੇ ਜਿਸ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਗਜੀਤ ਸਿੰਘ ਚੱਕ ਰਾਮੂੰ, ਬਾਬਾ ਜਤਿੰਦਰ ਸਿੰਘ ਮਲਕਪੁਰ, ਭਾਈ ਸੁਖਵਿੰਦਰ ਸਿੰਘ ਅਨਮੋਲ ਨਵਾਂਸ਼ਹਿਰ ਢਾਡੀ ਜਥਾ, ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਰੂਪ ਸਿੰਘ ਕਡਿਆਣਾ ਢਾਡੀ ਜਥਾ, ਭਾਈ ਜਗਜੀਤ ਸਿੰਘ ਚੱਕ ਰਾਮੂੰ ਆਦਿ ਜਥਿਆਂ ਵਲੋਂ ਕਥਾ, ਕੀਰਤਨ ਅਤੇ ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਹੋਲੇ ਮਹੱਲੇ ਨੂੰ ਸਮਰਪਿਤ ਪਿੰਡ ਚੱਕ ਗੁਰੂ ਵਿਖੇ 6 ਮਾਰਚ ਨੂੰ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ ਜਿਸ 'ਚ ਸਿਰਫ ਸੱਦੇ ਹੋਏ ਪਹਿਲਵਾਨ ਹਿੱਸਾ ਲੈ ਸਕਣਗੇ |