17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਤੋਸ਼ ਕਟਾਰੀਆ

Ad Position 21
No active advertisement
ਅਜੀਤ ਡੈਸਕ 26-02-2026
ਸੜੋਆ, 25 ਫਰਵਰੀ (ਬਲਵਿੰਦਰ ਨਾਨੋਵਾਲੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਮੁੱਚੇ ਪਿੰਡਾਂ ਅਤੇ ਕਸਬਿਆਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾਵੇਗਾ | ਇਹ ਵਿਚਾਰ ਸ਼੍ਰੀਮਤੀ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਨੇ ਪਿੰਡ ਖੁਰਦਾਂ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਲਈ ਪਿੰਡ ਵਾਸੀ ਵਿਕਾਸ ਕਾਰਜਾਂ 'ਚ ਪੰਚਾਇਤਾਂ ਦਾ ਪੂਰਾ ਸਾਥ ਦੇਣ | ਇਸ ਮੌਕੇ ਉਨ੍ਹਾਂ ਪਿੰਡ ਖੁਰਦਾਂ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਅਤੇ ਪਿੰਡ ਵਿੱਚ ਬਣਨ ਵਾਲੇ ਜਲ ਘਰ ਲਈ ਪੰਜ ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਅਸ਼ੋਕ ਕਟਾਰੀਆ ਸੀਨੀਅਰ ਆਗੂ ਨੇ ਵੀ ਵਿਚਾਰ ਰੱਖੇ | ਇਸ ਮੌਕੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਸ਼੍ਰੀਮਤੀ ਸੰਤੋਸ਼ ਕਟਾਰੀਆ ਵਿਧਾਇਕਾ ਦਾ ਪਿੰਡ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਅਵਤਾਰ ਕੌਰ, ਜਸਪਾਲ ਕੌਰ, ਕਿਰਨ ਬਾਲਾ, ਰਾਣਾ ਸਿੰਘ, ਗੁਰਮੁਖ ਸਿੰਘ ਸਾਰੇ ਪੰਚਾਇਤ ਮੈਂਬਰ, ਸੂਬੇਦਾਰ ਕੁਲਦੀਪ ਸਿੰਘ, ਕੈਪਟਨ ਕਸ਼ਮੀਰ ਸਿੰਘ, ਕੈਪਟਨ ਤਰਸੇਮ ਸਿੰਘ, ਊਸ਼ਾ ਰਾਣਾ ਸਾਬਕਾ ਸਰਪੰਚ, ਪਰਮਜੀਤ ਸਿੰਘ ਨੰਬਰਦਾਰ, ਹਰਦੀਪ ਕੌਰ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਵਿਜੈ ਕੁਮਾਰ ਗੋਰਖਾ, ਨਿਰਮਲ ਸਿੰਘ, ਹਰਬੰਸ ਸਿੰਘ, ਮਹਿੰਦਰ ਕੌਰ, ਪਰਮਜੀਤ ਕੌਰ, ਰਾਣੋ, ਬਹਾਦਰ ਸਿੰਘ, ਹਜੂਰਾ ਸਿੰਘ, ਕੇਵਲ ਸਿੰਘ, ਦਿਲਾਵਰ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ ਅਤੇ ਮਹਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੋੜ ਮੇਲੇ 'ਤੇ ਵਿਸ਼ੇਸ਼-ਗੁਰਦੁਆਰਾ ਸ਼ਹੀਦਾਂ ਬਾਬਾ ਟਾਹਲੀ ਸਾਹਿਬ ਬਾਹੜੋਵਾਲ ਅਗਲੀ ਖ਼ਬਰ ਗੁ: ਗੁਰਪਲਾਹ ਸਾਹਿਬ ਪੰਜ ਟਾਹਲੀਆਂ ਵਿਖੇ 3 ਦਿਨਾਂ ਹੋਲਾ-ਮਹੱਲਾ ਸਮਾਗਮ 2 ਮਾਰਚ ਤੋਂ
Ad Position 24