ਕਟਾਰੀਆਂ, 25 ਫਰਵਰੀ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੀ ਸੀਨੀਅਰ 'ਆਪ' ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਵਿਰੋਧੀ ਸਰਕਾਰਾਂ ਸਮੇਂ ਪੰਜਾਬ 'ਚ ਨਸ਼ੇ ਦੇ ਫੈਲਾਏ ਗਏ ਕੋਹੜ ਦਾ ਲੱਕ ਤੋੜ ਕੇ ਰੱਖ ਦਿੱਤਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਨਸ਼ਿਆਂ ਦੇ ਸੌਦਾਗਰਾਂ 'ਤੇ ਸਖ਼ਤੀ ਨਾਲ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਸ਼ਿਆਂ ਦੀ ਦਲ-ਦਲ ਤੋਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਸਰਕਾਰ ਦੀ ਵੱਡੀ ਤਰਜੀਹ ਹੈ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ - ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ |