ਮਜਾਰੀ/ਸਾਹਿਬਾ, 25 ਫਰਵਰੀ (ਨਿਰਮਲਜੀਤ ਸਿੰਘ ਚਾਹਲ) - ਟਕਸਾਲੀ ਅਕਾਲੀ ਆਗੂ ਤੇ ਉੱਘੇ ਕਰੋਬਾਰੀ ਦਿਲਾਵਰ ਸਿੰਘ ਦਿਲੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਕਿਸਾਨ ਆਗੂ ਰਣਜੀਤ ਸਿੰਘ ਤੇ ਦਰਸ਼ਣ ਸਿੰਘ ਚਣਕੋਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਦਾ ਧੰਨਵਾਦ ਕੀਤਾ ਤੇ ਦਿਲਾਵਰ ਸਿੰਘ ਦਿਲੀ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਦਿਲੀ ਨੂੰ ਜਿੰਮੇਵਾਰੀ ਸੌਂਪਣ ਨਾਲ ਬਲਾਚੌਰ ਹਲਕੇ ਅੰਦਰ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਅਕਾਲੀ ਦਲ ਦਿਨ ਪਰ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ | ਜਿਸ ਦਾ ਨਤੀਜਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੇਖਣ ਨੂੰ ਮਿਲੇਗਾ |