17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਮਰਦੀਪ ਕਾਲਜ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਲੈਕਚਰ

Ad Position 21
No active advertisement
ਅਜੀਤ ਡੈਸਕ 26-02-2026
ਮੁਕੰਦਪੁਰ, 25 ਫਰਵਰੀ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਾਲਜ ਕੈਂਪਸ 'ਚ ਪਿ੍ੰਸੀਪਲ ਪ੍ਰੋ. ਮਨਜੀਤ ਸਿੰਘ ਦੀ ਅਗਵਾਈ ਹੇਠ ਡਾ. ਜੇ. ਐਸ. ਸੰਧੂ ਦਾ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦਾ ਮੁੱਖ ਉਦੇਸ਼ ਨੌਜਵਾਨਾਂ 'ਚ ਫ਼ੈਲ ਰਹੇ ਨਸ਼ਿਆਂ ਦੀ ਲੱਤ ਰੋਕਣ ਲਈ ਕਾਲਜ/ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿੱਚ ਜਾਗਰੂਕਤਾ ਪੈਂਦਾ ਕਰਨਾ ਸੀ | ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਨਿਰਦੋਸ਼ ਕੌਰ ਸਨ | ਡਾ. ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦੇ ਦੱਸਿਆ ਕਿ ਨਸ਼ਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮਾਜਿਕ ਸਮੱਸਿਆ ਬਣ ਚੁੱਕੀ ਹੈ | ਇਹ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਉਸ ਦੇ ਪਰਿਵਾਰ, ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਵੱਖ-ਵੱਖ ਨਸ਼ਿਆਂ ਉੱਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਨਸ਼ਿਆਂ ਦੇ ਕਾਰਨ ਨੌਜਵਾਨਾਂ ਵਿੱਚ ਸਰੀਰਕ ਅਤੇ ਮਾਨਸਿਕ ਵਿਹਾਰ ਵਿੱਚ ਬਦਲਾਅ ਆਉਂਦਾ ਹੈ | ਨਸ਼ੇ ਨਾਲ ਦਿਮਾਗੀ ਬਿਮਾਰੀਆਂ, ਦਿਲ ਦੇ ਰੋਗ, ਜਿਗਰ ਦੀਆਂ ਬਿਮਾਰੀਆਂ, ਕਮਜ਼ੋਰੀ ਅਤੇ ਡਿਪ੍ਰੈਸ਼ਨ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ | ਨਸ਼ਾ ਕਰਨ ਵਾਲਾ ਵਿਅਕਤੀ ਆਪਣੀ ਪੜ੍ਹਾਈ, ਨੌਕਰੀ ਅਤੇ ਜੀਵਨ ਦੇ ਮਕਸਦ ਤੋਂ ਭਟਕ ਜਾਂਦਾ ਹੈ | ਡਾ. ਸੰਧੂ ਨੇ ਪ੍ਰਾਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਵਿੱਚ ਨਸ਼ੇ ਦੇ ਲੱਛਣਾਂ ਨੂੰ ਪਛਾਣਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ, ਸਿੱਖਿਆ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਨ | ਪਿ੍ੰਸੀਪਲ ਅਮਰਦੀਪ ਸਕੂਲ ਮੈਡਮ ਪਰਮਜੀਤ ਕੌਰ ਨੇ ਇਸ ਲੈਕਚਰ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ/ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ | ਅੰਤ ਵਿੱਚ ਪੀ.ਟੀ.ਏ. ਵਾਈਸ ਚੇਅਰਮੈਨ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਭ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਰਾਮ ਲਾਲ ਭਾਟੀਆ ਟੌਂਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਕਿਸਾਨ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ
Ad Position 24