ਔੜ, 25 ਫਰਵਰੀ (ਗੁਰਨਾਮ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੀਨੀਅਰ ਭਾਜਪਾ ਆਗੂ ਰਾਮਾਨੰਦ ਭਨੋਟ ਔੜ ਨੂੰ ਸਰਕਲ ਔੜ ਦਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ | ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਲਾਕੇ ਭਰ ਤੋਂ ਉਨ੍ਹਾਂ ਨੂੰ ਵਧਾਈ ਸੰਦੇਸ਼ ਪ੍ਰਾਪਤ ਹੋ ਰਹੇ ਹਨ | ਖਾਸ ਗੱਲ ਇਹ ਹੈ ਕਿ ਰਾਮਾਨੰਦ ਭਨੋਟ ਨੌਵੀਂ ਵਾਰ ਬਲਾਕ ਔੜ ਦੇ ਸਰਕਲ ਪ੍ਰਧਾਨ ਬਣੇ ਹਨ | ਜੋ ਆਪਣੇ ਆਪ ਵਿੱਚ ਇੱਕ ਵਿਲੱਖਣ ਅਤੇ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਵਿਸ਼ੇਸ਼ ਤੌਰ 'ਤੇ ਵਧਾਈ ਦੇਣ ਲਈ ਪਹੁੰਚੇ, ਜਿਨ੍ਹਾਂ ਨੇ ਰਾਮਾਨੰਦ ਭਨੋਟ ਦੀ ਕਾਬਲੀਅਤ, ਸੰਗਠਨਾਤਮਕ ਯੋਗਤਾ ਅਤੇ ਪਾਰਟੀ ਪ੍ਰਤੀ ਵਫਾਦਾਰੀ ਦੀ ਭਰਪੂਰ ਪ੍ਰਸੰਸਾ ਕੀਤੀ | ਰਾਮਾਨੰਦ ਭਨੋਟ ਨੇ ਇਸ ਮੌਕੇ ਪਾਰਟੀ ਹਾਈਕਮਾਡ ਅਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ | ਇਸ ਨਿਯੁਕਤੀ ਸਮੇਂ ਕਈ ਸਥਾਨਕ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ |