17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਠਲਾਵਾ ਸੰਸਥਾ ਵਲੋਂ ਮੇਜਰ ਮਨਦੀਪ ਸਿੰਘ ਵੈੱਲਫੇਅਰ ਸੁਸਾਇਟੀ ਨਵਾਂਸ਼ਹਿਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਬੰਗਾ, 25 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਮੇਜਰ ਮਨਦੀਪ ਸਿੰਘ ਵੈੱਲਫੇਅਰ ਸੁਸਾਇਟੀ ਨਵਾਂਸ਼ਹਿਰ ਦਾ ਗਠਨ ਚਾਰ ਕੁ ਸਾਲ ਪਹਿਲਾਂ ਮੇਜਰ ਮਨਦੀਪ ਸਿੰਘ ਦੀ ਜ਼ਿੰਦਗੀ ਨਾਲ ਵਾਪਰੇ ਦੁਖਾਂਤ ਉਪਰੰਤ ਉਨ੍ਹਾਂ ਦੀ ਯਾਦ ਅਤੇ ਸੋਚ ਨੂੰ ਜਿਉਂਦਾ ਰੱਖਣ ਲਈ ਪਿਤਾ ਦਿਲਬਾਗ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਦੀਆਂ ਕੋਸ਼ਿਸ਼ਾਂ ਸਦਕਾ ਹੋਇਆ ਸੀ | ਇਸ ਸੁਸਾਇਟੀ ਵਲੋਂ ਥੋੜੇ ਜਿਹੇ ਸਮੇਂ 'ਚ ਹੀ ਕੈਂਸਰ ਜਾਂਚ ਕੈਂਪ, ਅੱਖਾਂ ਦੇ ਮੁਫਤ ਜਾਂਚ ਕੈਂਪ, ਰੋਡ ਸੇਫਟੀ ਅਵੇਅਰਨੈੱਸ ਕੈਂਪ ਅਤੇ ਵਿੱਦਿਅਕ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਵਰਗੇ ਕਾਰਜਾਂ ਦੇ ਮੱਦੇਨਜ਼ਰ ਸਮੁੱਚੀ ਸੁਸਾਇਟੀ ਦਾ ਸਨਮਾਨ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ ਅਤੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਮੁੱਖ ਬੁਲਾਰੇ ਲੈਕ: ਤਰਸੇਮ ਪਠਲਾਵਾ, ਸ. ਦਿਲਬਾਗ ਸਿੰਘ, ਸ੍ਰੀਮਤੀ ਹਰਬੰਸ ਕੌਰ, ਪਿ੍ੰ: ਬਲਵੀਰ ਕੁਮਾਰ, ਸਕੱਤਰ ਸਤਿੰਦਰਜੀਤ ਸਿੰਘ ਸੋਨੀ ਚੌਹੜਾ, ਅਨੀਤਾ ਰਾਣੀ ਨਵਾਂਸ਼ਹਿਰ, ਅਮਰਜੀਤ ਸਿੰਘ ਸੂਰਾਪੁਰ, ਸੰਦੀਪ ਕੁਮਾਰ ਗੌੜ, ਪਰਵਿੰਦਰ ਸਿੰਘ ਰਾਣਾ, ਸਤੀਸ਼ ਕੁਮਾਰ ਐਮਾ ਜੱਟਾਂ, ਮਾ. ਰਮੇਸ਼ ਕੁਮਾਰ ਪਠਲਾਵਾ, ਡਾ. ਕੁਲਦੀਪ ਰਾਜ ਬੰਗਾ, ਪ੍ਰੋ. ਚਰਨਜੀਤ ਸਿੰਘ ਪੋਸੀ, ਹਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ | ਸਨਮਾਨ ਦੀ ਇਸ ਰਸਮ ਮੌਕੇ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਐਸ. ਜੀ. ਪੀ. ਸੀ ਅਤੇ ਮੁੱਖ ਬੁਲਾਰੇ ਇੰਟਰਨੈਸ਼ਨਲ ਪੰਥਕ ਦਲ, ਅਤੇ ਜਥੇ: ਸਵਰਨਜੀਤ ਸਿੰਘ ਪਠਲਾਵਾ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ 'ਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ 'ਤੇ ਸਖ਼ਤ ਪਾਬੰਦੀ-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਗਲੀ ਖ਼ਬਰ ਰਾਮਾਨੰਦ ਭਨੋਟ ਨੌਵੀਂ ਵਾਰ ਭਾਜਪਾ ਸਰਕਲ ਔੜ ਦੇ ਪ੍ਰਧਾਨ ਨਿਯੁਕਤ
Ad Position 24