ਨਵਾਂਸ਼ਹਿਰ, 26 ਫਰਵਰੀ (ਜਸਬੀਰ ਸਿੰਘ ਨੂਰਪੁਰ)-ਬਰਨਾਲਾ ਵਿਖੇ 28 ਫਰਵਰੀ ਨੂੰ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਸੰਬੰਧੀ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੂਰਜ ਠਾਕੁਰ ਸਹਿ-ਇੰਚਾਰਜ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ | ਅਜੇ ਮੰਗੂਪੁਰ ਨੇ ਦੱਸਿਆ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਰੈਲੀ 'ਚ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਰੈਲੀ 'ਚ ਸ਼ਮੂਲੀਅਤ ਕਰਕੇ ਪਾਰਟੀ ਦੀ ਇਕਜੁਟਤਾ ਦਰਸਾਉਣਗੇ | ਸੂਰਜ ਠਾਕੁਰ ਸਹਿ ਇੰਚਾਰਜ ਪੰਜਾਬ ਨੇ ਕਿਹਾ ਇਹ ਰੈਲੀ ਸਿਰਫ ਸਿਆਸੀ ਇਕੱਠ ਨਹੀਂ, ਸਗੋਂ ਲੋਕਾਂ ਦੇ ਅਧਿਕਾਰਾਂ ਦੀ ਅਵਾਜ਼ ਹੈ, ਰਾਹੁਲ ਗਾਂਧੀ ਦੀ ਹਾਜ਼ਰੀ ਇਸ ਨੂੰ ਇਤਿਹਾਸਕ ਬਣਾਏਗੀ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅੰਗਦ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ ਡੀ.ਸੀ.ਸੀ, ਮੀਨਾ ਸੁੰਢ ਪਤਨੀ ਸਵ. ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਰਾਜ ਕੁਮਾਰ ਜ਼ਿਲ੍ਹਾ ਪਧਾਨ ਸੇਵਾ ਦੱਲ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ.ਸੈੱਲ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਰੋਹਿਤ ਚੋਪੜਾ ਬਲਾਕ ਪ੍ਰਧਾਨ ਨਵਾਂਸ਼ਹਿਰ-1, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ ਡੀ.ਸੀ.ਸੀ, ਮਨਦੀਪ ਸਿੰਘ ਥਾਂਦੀ ਜ਼ਿਲ੍ਹਾ ਇੰਚਾਰਜ ਸੌਸ਼ਲ ਮੀਡੀਆ, ਸਤਵਿੰਦਰ ਰੱਕੜ, ਬਲਵੀਰ ਚੌਧਰੀ, ਸਰਦਾਰਾ ਸਿੰਘ, ਅਜੀਤ ਸਿੰਘ, ਹਰਭਜਨ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |