26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-02-2026
ਨਵਾਂਸ਼ਹਿਰ, 26 ਫਰਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਹੋਈ | ਮੀਟਿੰਗ 'ਚ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਵੀ ਹਾਜ਼ਰ ਸਨ | ਮੀਟਿੰਗ 'ਚ ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ਸੰਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੇ ਘਰ-ਘਰ ਤੋਂ ਕੂੜਾ ਇਕੱਠਾ ਕਰਨ ਨੂੰ ਯਕੀਨੀ ਬਣਾਉਣ | ਇਸ ਤੋਂ ਇਲਾਵਾ ਲੋਕਾਂ ਨੂੰ ਵੱਖੋ-ਵੱਖ ਡਸਟਬਿਨ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖੋ-ਵੱਖ ਰੱਖ ਸਕਣ | ਉਨ੍ਹਾਂ ਕਿਹਾ ਕਿ ਪਾਰਕ ਵਿੱਚ ਦਰਖੱਤਾਂ ਦੇ ਪਤਿਆਂ ਤੋਂ ਖਾਦ ਬਣਾਉਣ ਲਈ ਪਾਰਕਾਂ ਅੰਦਰ ਕੰਪੋਸਟ ਪਿੱਟਸ ਬਣਾ ਕੇ ਉਨ੍ਹਾਂ ਵਿੱਚ ਇਕੱਠੇ ਕੀਤੇ ਪੱਤੇ ਤੋਂ ਖਾਦ ਬਣਾਈ ਜਾਵੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਥਾਂਵਾਂ ਦੀ ਪਹਿਚਾਣ ਕਰਨ ਜਿਥੋਂ ਭਾਰੀ ਮਾਤਰਾ ਵਿੱਚ ਕੂੜਾ ਨਿਕਲਦਾ ਹੈ | ਉਨ੍ਹਾਂ ਕਿਹਾ ਕਿ ਉਹ ਪੈਲਸਾਂ, ਸਬਜੀ ਮੰਡੀ, ਰੈਸਟੋਰੈਂਟ ਆਦਿ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਜਾਗਰੂਕ ਕਰਨ | ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਹੋਰ ਵਧਾਉਣ ਲਈ ਹਦਾਇਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਗ੍ਰਾਂਟ ਜਾਰੀ ਅਗਲੀ ਖ਼ਬਰ ਗਾਂ ਅਤੇ ਕਾਰ ਦੀ ਟੱਕਰ, ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ
Ad Position 24