ਰਾਹੋਂ/ਉਸਮਾਨਪੁਰ, 26 ਫਰਵਰੀ (ਉਂਕਾਰ ਰਠੌਰ, ਸੰਦੀਪ ਮਝੂਰ)-ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਰਾਹੋਂ ਦੇ ਹੌਲਦਾਰ ਤਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ 30 ਨਸ਼ੇ ਦੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੋਂ ਹੁੰਦੇ ਹੋਏ ਨਹਿਰ ਦੇ ਨਾਲ ਸਹਿਬਾਜਪੁਰ ਹੈੱਡ ਕੋਲੋਂ ਛੋਕਰਾਂ ਵੱਲ ਨੂੰ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਸਹਿਬਾਜਪੁਰ ਹੈੱਡ ਕੋਲ ਪੁੱਜੀ ਤਾਂ ਉੱਥੇ ਉਨ੍ਹਾਂ ਨੂੰ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 30 ਨਸ਼ੇ ਦੀਆਂ ਗੋਲੀਆਂ ਫੜੀਆਂ ਗਈਆਂ | ਥਾਣਾ ਮੁਖੀ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਅਮਰਜੀਤ ਸਿੰਘ ਉਰਫ ਹੈਪੀ ਪੁੱਤਰ ਬਲਵੀਰ ਸਿੰਘ ਵਾਸੀ ਜਲਵਾਹਾ ਥਾਣਾ ਰਾਹੋਂ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | 26 ਨਵਾਂਸ਼ਹਿਰ 16