26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ 'ਚ ਹੋਇਆ ਵਿਦਾਇਗੀ ਸਮਾਗਮ

Ad Position 21
No active advertisement
ਅਜੀਤ ਡੈਸਕ 27-02-2026
ਬੰਗਾ, 26 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਤੇ ਸਕੂਲ ਦੇ ਇੰਚਾਰਜ ਜਤਿੰਦਰ ਮੋਹਨ ਦੀ ਅਗਵਾਈ ਹੇਠ ਕਾਲਜੀਏਟ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ | ਕਾਲਜ ਪਿ੍. ਡਾ. ਤਰਸੇਮ ਸਿੰਘ ਭਿੰਡਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਪਾਰਟੀ ਦਾ ਆਗਾਜ਼ ਸਕੂਲ ਇੰਚਾਰਜ ਜਤਿੰਦਰ ਮੋਹਨ ਦੇ ਇਕ ਨਿੱਘੇ ਸਵਾਗਤੀ ਭਾਸ਼ਨ ਨਾਲ ਹੋਇਆ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਸ ਵਿਦਾਇਗੀ ਪਾਰਟੀ ਨੂੰ ਯਾਦਗਾਰ ਬਣਾਉਣ ਲਈ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਛੋਟੇ ਭੈਣ-ਭਰਾਵਾਂ ਦਾ ਧੰਨਵਾਦ ਕੀਤਾ ਤੇ ਆਪਣੇ ਅਧਿਆਪਕਾਂ ਦਾ ਮਾਣ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ | ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਦੋ ਸਾਲ ਦੇ ਸਕੂਲ ਅਨੁਭਵ ਨੂੰ ਇੱਕ ਭਾਵੁਕ ਭਾਸ਼ਣ ਦੇ ਰੂਪ ਵਿੱਚ ਪੇਸ਼ ਕੀਤਾ | ਇਸ ਮੌਕੇ ਸਕੂਲ ਇੰਚਾਰਜ ਜਤਿੰਦਰ ਮੋਹਨ ਵਲੋਂ ਆਸ਼ੀਰਵਾਦ ਦੇ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ ਸਮੁੱਚੇ ਵਿਦਿਆਰਥੀਆਂ ਨੂੰ ਪੈੱਨ ਭੇਟ ਕੀਤੇ ਤੇ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ | ਮੰਚ ਦੀ ਕਾਰਵਾਈ ਪ੍ਰੋ. ਤਜਿੰਦਰ ਸਿੰਘ ਅਤੇ ਮੈਡਮ ਪੂਜਾ ਵੱਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਪ੍ਰੋ. ਮੋਹਨ ਸਿੰਘ, ਪ੍ਰੋ. ਰੂਬੀ, ਪ੍ਰੋ. ਅਨੀਤਾ, ਪ੍ਰੋ. ਮਨਰਾਜ ਕੌਰ, ਪ੍ਰੋ. ਪੂਜਾ, ਪ੍ਰੋ. ਮਨਜੀਤ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਚਰਨਦੀਪ ਸੈਣੀ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਸਵਲੀਨ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਹਰਮਨਦੀਪ ਕੌਰ ਹਾਜ਼ਰ ਸਨ |
26 ਨਵਾਂਸ਼ਹਿਰ 41

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਵਲੋਂ ਗੁਰਜਰ ਗੌਰਵ ਸੁਸਾਇਟੀ ਨਵਾਂਸ਼ੀਹਰ ਨੂੰ ਰਾਸ਼ੀ ਭੇਟ
Ad Position 24