26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਵਾਂਸ਼ਹਿਰ 'ਚ 8 ਮਾਰਚ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਇਸਤਰੀ ਦਿਵਸ

Ad Position 21
No active advertisement
ਅਜੀਤ ਡੈਸਕ 27-02-2026
ਨਵਾਂਸ਼ਹਿਰ, 26 ਫਰਵਰੀ (ਜਸਬੀਰ ਸਿੰਘ ਨੂਰਪੁਰ)-ਇਸਤਰੀ ਜਾਗਿ੍ਤੀ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੌਮਾਂਤਰੀ ਇਸਤਰੀ ਦਿਵਸ 8 ਮਾਰਚ ਜ਼ਿਲ੍ਹਾ ਪੱਧਰ 'ਤੇ ਨਵਾਂਸ਼ਹਿਰ ਵਿਖੇ ਮਨਾਏਗਾ | ਇਹ ਫੈਸਲਾ ਨਵਾਂਸ਼ਹਿਰ ਵਿਖੇ ਹੋਈ ਜੱਥੇਬੰਦੀ ਦੀ ਜ਼ਿਲ੍ਹਾ ਪੱਧਰੀ ਵਿਸਥਾਰੀ ਮੀਟਿੰਗ ਵਿੱਚ ਕੀਤਾ ਗਿਆ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਕੌਰ ਦੁਰਗਾਪੁਰ ਨੇ ਦੱਸਿਆ ਕਿ ਇਸ ਵਾਰ ਇਹ ਪ੍ਰੋਗਰਾਮ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਮਨਾਇਆ ਜਾਵੇਗਾ ਜੋ ਸਵੇਰੇ 10 ਵਜੇ ਸ਼ੁਰੂ ਹੋਵੇਗਾ | ਇਸ ਵਿੱਚ ਬੁਲਾਰੇ ਕੌਮਾਂਤਰੀ ਇਸਤਰੀ ਲਹਿਰ ਅਤੇ ਮੌਜੂਦਾ ਸਮੇਂ ਵਿੱਚ ਇਸਤਰੀ ਵਰਗ ਨੂੰ ਦਰਪੇਸ਼ ਚਣੌਤੀਆਂ ਬਾਰੇ ਗੱਲ ਕਰਨਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਤੀ ਮੰਚ ਦੇ ਸੂਬਾ ਆਗੂ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਬਹੁਤ ਅਹਿਮ ਬਣਿਆ ਹੋਇਆ ਹੈ | ਉਹਨਾਂ ਨੇ ਔਰਤਾਂ ਨੂੰ ਇਸ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਦੀ ਬੇਨਤੀ ਕੀਤੀ ਹੈ | ਇਸ ਮੀਟਿੰਗ ਨੂੰ ਹਰਬੰਸ ਕੌਰ ਨਵਾਂਸ਼ਹਿਰ, ਰਣਜੀਤ ਕੌਰ ਮਹਿਮੂਦਪੁਰ, ਬਲਵਿੰਦਰ ਕੌਰ ਸਲੋਹ, ਸੁਦੇਸ਼ ਸ਼ਰਮਾ, ਮਨਜੀਤ ਕੌਰ ਅਲਾਚੌਰ ਅਤੇ ਵੀਨਾ ਸੇਠੀ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਾਠਸ਼ਾਲਾ ਪਲੇਅ ਵੇਅ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੇ ਜਥੇਦਾਰ ਫ਼ਾਰਮ ਦਾ ਟੂਰ ਲਗਾਇਆ ਅਗਲੀ ਖ਼ਬਰ ਬਛੌੜੀ ਵਿਖੇ ਪਹਿਲਾ ਸੈਵਨ ਸਾਈਡ ਫੁੱਟਬਾਲ ਕੱਪ 3 ਤੋਂ
Ad Position 24