26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੋਲਾ-ਮਹੱਲਾ ਕਾਨਫਰੰਸ ਸੰਬੰਧੀ ਮੀਟਿੰਗਾਂ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ-ਸੇਠੀ ਸਰਪੰਚ, ਠੇਕੇਦਾਰ ਉੱਲਦਣੀ

Ad Position 21
No active advertisement
ਅਜੀਤ ਡੈਸਕ 27-02-2026
ਬਲਾਚੌਰ, 26 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵਲੋਂ ਕੀਤੀ ਜਾ ਰਹੀ ਕਾਨਫਰੰਸ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀ ਮੀਟਿੰਗਾਂ ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਅਮਿਤ ਕੁਮਾਰ ਸੇਠੀ ਸਰਪੰਚ ਥੋਪੀਆ ਅਤੇ ਠੇਕੇਦਾਰ ਗੁਰਚਰਨ ਸਿੰਘ ਉੱਲਦਣੀ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਪੜ ਸਮੇਤ ਵੱਖ-ਵੱਖ ਜ਼ਿਲਿ੍ਹਆਂ 'ਚ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਤਿਆਰੀ ਮੀਟਿੰਗਾਂ ਵਿੱਚ ਸੰਗਤਾਂ ਦੀ ਗਿਣਤੀ ਐਨੀ ਵੱਧ ਰਹੀ ਹੈ, ਜਿਸ ਦੀ ਮਿਸਾਲ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਦੁੰਮਣ ਵਿਖੇ ਪੰਜਾਬ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਮੀਟਿੰਗ ਤੋਂ ਮਿਲੀ ਜਿਵੇਂ ਮੀਟਿੰਗ ਨਹੀਂ ਰੈਲੀ ਹੋਵੇ | ਉਨ੍ਹਾਂ ਦੱਸਿਆ ਕਿ ਹੋਲੇ-ਮਹੱਲੇ 'ਤੇ ਹੋਣ ਵਾਲੀ ਕਾਨਫਰੰਸ ਵਿੱਚ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਕਾਫਲੇ ਦੇ ਰੂਪ ਵਿੱਚ ਰਵਾਨਾਂ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪਾਠਕ ਸੱਥ ਵਲੋਂ 'ਕੈਂਪਸ 1996' ਲੋਕ ਅਰਪਣ ਅਗਲੀ ਖ਼ਬਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Ad Position 24